25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੜਕ ਹਾਦਸੇ 'ਚ 6 ਸਾਲ ਦੀ ਬੱਚੀ ਦੀ ਮੌਤ

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾ ਰੋਡ ਦੇ ਅੱਜ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ ਵਿੱਚ 6 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੀ ਦੀ ਸ਼ਨਾਖਤ ਲਾਲੀ ਪੁੱਤਰੀ ਸੁਰਿੰਦਰ ਕੁਮਾਰ ਵਜੋਂ ਕੀਤੀ ਗਈ ਹੈ, ਉਹ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਜਾ ਰਹੀ ਸੀ ਕਿ ਤੇਜ਼ ਰਫਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ, ਸਿੱਟੇ ਵਜੋਂ ਦੋਵੇਂ ਗੰਭੀਰ ਜ਼ਖਮੀ ਹੋ ਗਏ, ਗੰਭੀਰ ਹਾਲਤ 'ਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਲਾਲੀ ਨੇ ਦਮ ਤੋੜ ਦਿੱਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਮਿ੍ਤਕ ਲਾਲੀ ਪਹਿਲੀ ਕਲਾਸ 'ਚ ਪੜ੍ਹਦੀ ਸੀ, ਅੱਖੀ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਟਰੱਕ ਦੀ ਰਫਤਾਰ ਏਨੀ ਜਿਆਦਾ ਤੇਜ਼ ਸੀ ਕਿ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਜਾ ਰਹੇ ਪਿਓ ਧੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ | ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤੇ ਬੱਚੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਨੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਵਾਤਾਵਰਨ ਦੀ ਰੱਖਿਆ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡੀ ਇਕ ਨੈਤਿਕ ਜ਼ਿੰਮੇਵਾਰੀ-ਬੈਨੀਪਾਲ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।