25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ੱਕੀ ਹਾਲਾਤਾਂ 'ਚ ਨੌਜਵਾਨ ਲਾਪਤਾ

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਤਾਜਗੰਜ 'ਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਲਾਪਤਾ ਹੋਏ ਕਾਰੋਬਾਰੀ ਅਭਿਮਨਿਊ ਸਿੰਘ ਦੇ ਰਿਸ਼ਤੇਦਾਰ ਬਬਲੂ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਅਭਿਮਨਿਊ ਸਿੰਘ ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੀਤੇ ਦਿਨ ਘਰੋਂ ਸਾਮਾਨ ਲੈਣ ਲਈ ਗਿਆ ਸੀ, ਪਰ ਵਾਪਸ ਨਹੀਂ ਆਇਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੇ ਰਿਸ਼ਤੇਦਾਰ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ |

ਪਿਛਲੀ ਖ਼ਬਰ ਲੁਧਿਆਣਾ 'ਚ ਉੱਚ-ਪੱਧਰੀ ਮੀਟਿੰਗ ਨੇ ਟੀ.ਬੀ. ਮੁਕਤੀ ਲਈ ਬਹੁ-ਵਿਭਾਗੀ ਮੁਹਿੰਮ ਨੂੰ ਦਿੱਤੀ ਮਜ਼ਬੂਤੀ <br/> ਅਗਲੀ ਖ਼ਬਰ ਵਾਤਾਵਰਨ ਦੀ ਰੱਖਿਆ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡੀ ਇਕ ਨੈਤਿਕ ਜ਼ਿੰਮੇਵਾਰੀ-ਬੈਨੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।