26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਨੈਸ਼ਨਲ ਬੈਂਕ ਦਾ ਹਰਿਤ ਸੰਕਲਪ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਅ.ਬ.)-ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਪੰਜਾਬ ਨੈਸ਼ਨਲ ਬੈਂਕ, ਸਰਕਲ ਦਫ਼ਤਰ ਲੁਧਿਆਣਾ ਵੱਲੋਂ ਇੱਕ ਵਿਸ਼ੇਸ਼ ਬੂਟੇ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਰਾਹੀਂ ਬੈਂਕ ਨੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਹਰਿਆ-ਭਰਿਆ ਭਵਿੱਖ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਬਾਰਾ ਪ੍ਰਗਟ ਕੀਤਾ | ਇਸ ਪ੍ਰੋਗਰਾਮ ਦਾ ਉਦਘਾਟਨ ਸਰਕਲ ਹੈੱਡ ਸ੍ਰੀ ਰਾਮਾਨੁਜ ਪ੍ਰਸਾਦ ਵਲੋਂ ਬੂਟੇ ਲਗਾ ਕੇ ਕੀਤਾ ਗਿਆ | ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਪ੍ਰਸਾਦ ਨੇ ਕਿਹਾ ਕਿ ਵਾਤਾਵਰਨ ਸੰਰੱਖਣ ਕੇਵਲ ਇੱਕ ਸਮਾਜਿਕ ਜ਼ਿੰਮੇਵਾਰੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਵਾਸਤੇ ਇੱਕ ਅਤਿ-ਆਵਸ਼ਕ ਲੋੜ ਹੈ | ਉਨ੍ਹਾਂ ਨੇ ਬੈਂਕ ਕਰਮਚਾਰੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਉਸ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਨਿਭਾਉਣ, ਤਾਂ ਜੋ ਇੱਕ ਸਾਫ਼-ਸੁਥਰੇ, ਤੰਦਰੁਸਤ ਅਤੇ ਹਰਿਆ-ਭਰਿਆ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ |

ਪਿਛਲੀ ਖ਼ਬਰ ਭਾਰਤ ਨਗਰ ਰੋਡ ਤੋਂ ਬੱਸ ਅੱਡੇ ਨੂੰ ਜਾਂਦੇ ਵਿਅਸਤ ਮਾਰਗ 'ਤੇ ਧਸੀ ਸੜਕ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ 'ਚ ਲੱਖਾਂ ਦਾ ਸਾਮਾਨ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।