28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਧਨਾਨਸੂ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪ.ਪ.)-ਸਰਕਾਰ ਸੀਨੀਅਰ ਸੈਕੰਡਰੀ ਸਕੂਲ, ਧਨਾਨਸੂ ਵਿਚ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਇੰਚਾਰਜ ਧਰਮਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਬੂਟੇ ਲਗਾਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਸਬੰਧੀ ਸਲੋਗਨਾਂ ਰਾਹੀ ਜਾਗਰੂਕਤਾ ਫੈਲਾਈ | ਧਰਮਜੀਤ ਸਿੰਘ ਢਿਲੋਂ ਨੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸਕੂਲ ਅਤੇ ਆਲੇ ਦੁਆਲੇ 100 ਮੀਟਰ ਦੇ ਕਰੀਬ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਜਾਣਗੇ | ਉਨ੍ਹਾਂ ਵਿਦਿਆਰਥੀਆਂ ਨੰੂ ਹਰ ਸਾਲ ਘੱਟੋ ਘੱਟ ਪੰਜ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਦਿਵਾਇਆ | ਇਸ ਮੌਕੇ ਗੁਰਮੀਤ ਕੌਰ, ਮਨਜੀਤ ਨਾਹਰ, ਰਵਿੰਦਰ ਕੌਰ, ਸੰਤੋਸ਼ ਕੁਮਾਰੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਓਵਰਏਜ਼ ਮੁਲਾਜ਼ਮਾਂ ਨੰੂ ਪੱਕਾ ਨਾ ਕਰਨ ਸਰਕਾਰ ਦੀ ਨਾਕਾਮੀ ਦੀ ਨਿਸ਼ਾਨੀ-ਡੁਲਗਚ ਅਗਲੀ ਖ਼ਬਰ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ-ਅੰਮਿ੍ਤਾ ਵੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।