28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐਕਟਿਵਾ ਖੋਹਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਐਕਟਿਵਾ ਖੋਹਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਨ ਸਭਰਵਾਲ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਗੌਰਵ ਕੁਮਾਰ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੇ ਖਾਤੇ ਵਿਚੋਂ 10 ਹਜ਼ਾਰ ਦੀ ਨਗਦੀ ਤਬਦੀਲ ਕਰਵਾਉਣ ਅਤੇ ਉਸ ਦਾ ਐਕਟਿਵਾ ਖੋਹਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 9 ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ ਗੈਰ ਪ੍ਰਮਾਣਿਤ ਜਾਣਕਾਰੀ ਫੈਲਾਉਣ ਤੋਂ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।