29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕ ਕਰਮਜੀਤ ਗਰੇਵਾਲ ਦੀ ਸ਼ਾਰਟ ਫ਼ਿਲਮ 'ਡੇਂਗੂ ਦਾ ਖਤਰਾ' ਰਿਲੀਜ਼ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਡਾ. ਤਰਲੋਚਨ ਸਿੰਘ)-ਡੇਂਗੂ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਵਲੋਂ ਲਿਖੀ ਅਤੇ ਨਿਰਦੇਸ਼ਿਤ ਸ਼ਾਰਟ ਫ਼ਿਲਮ 'ਡੇਂਗੂ ਦਾ ਖਤਰਾ' ਨੂੰ ਸਿਵਲ ਸਰਜਨ, ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਵਲੋਂ ਰਸਮੀ ਤੌਰ 'ਤੇ ਰਿਲੀਜ਼ ਕੀਤਾ ਗਿਆ | ਇਸ ਫ਼ਿਲਮ ਵਿਚ ਸਰਕਾਰੀ ਹਾਈ ਸਕੂਲ, ਖੇੜੀ ਝਮੇੜੀ, ਲੁਧਿਆਣਾ ਦੇ ਬਾਲ ਕਲਾਕਾਰਾਂ ਵਲੋਂ ਅਦਾਕਾਰੀ ਕੀਤੀ ਗਈ ਹੈ | ਫ਼ਿਲਮ ਰਿਲੀਜ਼ ਕਰਦਿਆਂ ਡਾ. ਰਮਨਦੀਪ ਆਹਲੂਵਾਲੀਆ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਫ਼ਿਲਮ ਇਸ ਮਕਸਦ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਦੀ ਹੈ | ਉਨ੍ਹਾਂ ਸਕੂਲ ਦੇ ਮੁੱਖ ਅਧਿਆਪਕ ਗੁਰਦਰਸ਼ਨ ਸਿੰਘ, ਬਾਲ ਕਲਾਕਾਰਾਂ ਅਤੇ ਫ਼ਿਲਮ ਦੇ ਲੇਖਕ-ਨਿਰਦੇਸ਼ਕ ਕਰਮਜੀਤ ਗਰੇਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਇਹ ਸ਼ਲਾਘਾਯੋਗ ਪਹਿਲ ਹੈ | ਇਸ ਮੌਕੇ ਕਰਮਜੀਤ ਗਰੇਵਾਲ ਨੇ ਦੱਸਿਆ ਕਿ ਫ਼ਿਲਮ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਹਰ ਨਾਗਰਿਕ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੁਰੱਖਿਆ ਕਰ ਸਕੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਪਰੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰਜਿੰਦਰ ਸਿੰਘ, ਸਤਿੰਦਰ ਸਿੰਘ, ਐਮ.ਪੀ.ਐਚ.ਐਸ., ਮਨਪ੍ਰੀਤ ਸਿੰਘ, ਏ.ਐਮ.ਓ. ਅਤੇ ਸੁਖਪ੍ਰੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਪੱਖੀ ਆਗੂਆਂ ਨੂੰ ਲੋਕਾਂ ਦਾ ਹਮੇਸ਼ਾ ਸਮਰਥਨ ਮਿਲਦਾ-ਬੈਂਸ <br/> ਅਗਲੀ ਖ਼ਬਰ ਜਲ, ਜਲਾਸ਼ਯ ਤੇ ਭਵਿੱਖ ਬਚਾਓ-ਨਰੇਸ਼ ਮਹਾਜਨ ਨਿਰਗੁਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।