30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਲੋਕ ਪੱਖੀ ਆਗੂਆਂ ਨੂੰ ਲੋਕਾਂ ਦਾ ਹਮੇਸ਼ਾ ਸਮਰਥਨ ਮਿਲਦਾ-ਬੈਂਸ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਜਤਿੰਦਰ ਭੰਬੀ)-ਮਲੋਟ ਤੋਂ ਕਾਂਗਰਸ ਪਾਰਟੀ ਦੇ ਆਗੂ ਸ਼ੁੱਭਦੀਪ ਸਿੰਘ ਕਾਕਾ ਬਿੱਟੂ ਦੀ ਅਗਵਾਈ ਹੇਠ ਜਿੱਤੇ 8 ਕੌਂਸਲਰਾਂ ਦਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਉਨ੍ਹਾਂ ਦੇ ਸਥਿਤ ਦਫ਼ਤਰ ਵਿਖੇ ਪਹੁੰਚਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਿੱਥੇ ਬੈਂਸ ਵਲੋਂ ਜਿੱਤੇ ਹੋਏ ਸਾਰੇ ਕੌਂਸਲਰਾਂ ਨੂੰ ਜੀ ਆਇਆਂ ਆਖਿਆ, ਉਥੇ ਹੀ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮਲੋਟ ਦੇ ਲੋਕਾਂ ਵਲੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਮਿਲਿਆ ਭਰਪੂਰ ਸਮਰਥਨ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਲੋਕ ਪੱਖੀ ਅਤੇ ਜ਼ਮੀਨੀ ਆਗੂਆਂ 'ਤੇ ਭਰੋਸਾ ਕਰਦੇ ਹਨ | ਉਨ੍ਹਾਂ ਕਿਹਾ ਕਿ ਲੋਕ ਹੁਣ ਉਨ੍ਹਾਂ ਨੁਮਾਇੰਦਿਆਂ ਨੂੰ ਅੱਗੇ ਲਿਆ ਰਹੇ ਹਨ, ਜੋ ਸੱਚੇ ਦਿਲੋਂ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨ ਦੀ ਸੋਚ ਰੱਖਦੇ ਹਨ | ਬੈਂਸ ਨੇ ਕਿਹਾ ਕਿ ਨਵੇਂ ਜਿੱਤੇ ਕੌਂਸਲਰਾਂ ਦਾ ਸਨਮਾਨ ਕਰਨਾ ਲੋਕਤੰਤਰ ਅਤੇ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਉਸਾਰੂ ਸੋਚ ਨੂੰ ਦੇਖਦੇ ਹੋਏ ਮੈਂ ਇਹ ਗੱਲ ਦਾਅਵੇ ਨਾਲ ਕਹਿੰਦਾ ਹਾਂ ਕਿ ਸਥਾਨਕ ਪੱਧਰ 'ਤੇ ਜਿੱਤ ਹਾਸਲ ਕਰਨ ਵਾਲੇ ਇਹ ਨੁਮਾਇੰਦੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ | ਇਸ ਮੌਕੇ ਸ਼ੁੱਭਦੀਪ ਸਿੰਘ ਕਾਕਾ ਬਿੱਟੂ ਨੇ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੈਂਸ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਲੜਾਈ ਲੜਦੇ ਰਹੇ ਹਨ ਅਤੇ ਪੰਜਾਬ ਦੀ ਰਾਜਨੀਤੀ ਵਿਚ ਇਕ ਮਜ਼ਬੂਤ ਅਤੇ ਲੋਕ ਪੱਖੀ ਚਿਹਰਾ ਹਨ | ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਜਿਸ ਤਰ੍ਹਾਂ ਸਾਬਕਾ ਸੀਨੀਅਰ ਕਾਂਗਰਸੀ ਆਗੂ ਲੋਕ ਸੇਵਾ ਨੂੰ ਤਰਜੀਹ ਦਿੰਦੇ ਹਨ, ਅਸੀਂ ਵੀ ਇੰਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲਦੇ ਹੋਏ ਮਲੋਟ ਵਾਸੀਆਂ ਦੀ ਸੇਵਾ ਕਰਾਂਗੇ | ਇਸ ਮੌਕੇ ਹੋਰ ਵੀ ਕਈ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਜਾਅਲੀ ਆਧਾਰ ਕਾਰਡ ਬਣਾਉਣ ਦੇ ਮਾਮਲੇ 'ਚ ਨੂੰ ਹ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕ ਕਰਮਜੀਤ ਗਰੇਵਾਲ ਦੀ ਸ਼ਾਰਟ ਫ਼ਿਲਮ 'ਡੇਂਗੂ ਦਾ ਖਤਰਾ' ਰਿਲੀਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।