30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਮਲਾਵਰਾਂ ਵਲੋਂ ਕੀਤੇ ਕਾਤਲਾਨਾ ਹਮਲੇ 'ਚ ਚਾਰ ਨੌਜਵਾਨ ਜ਼ਖ਼ਮੀ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਖੀ ਸਿਨੇਮਾ ਬਾਹਰ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਚਾਰ ਨੌਜਵਾਨ ਜ਼ਖਮੀ ਹੋ ਗਏ ਹਨ | ਪੁਲਿਸ ਵਲੋਂ ਇਸ ਮਾਮਲੇ 'ਚ 12 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਗੁਰਵਿੰਦਰ ਸਿੰਘ ਵਾਸੀ ਪਿੰਡ ਕਨੀਜਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ¢ ਇਸ ਸੰਬੰਧੀ ਪੁਲਿਸ ਨੇ ਮਨਪ੍ਰੀਤ ਸਿੰਘ ਗਰੇਵਾਲ ਉਰਫ਼ ਮਨੀ ਨਾਤੀ ਵਾਸੀ ਪਿੰਡ ਭਾਮੀਆਂ ਰਿਚਡ ਅਤੇ ਉਨ੍ਹਾਂ ਦੇ 9 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਮਨਪ੍ਰੀਤ ਸਿੰਘ ਗਰੇਵਾਲ ਉਰਫ਼ ਮਨੀ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਰੇਖੀ ਸਿਨੇਮਾ ਦੇ ਬਾਹਰ ਰੋਕ ਲਿਆ ਅਤੇ ਉਸ ਦੇ ਅਤੇ ਉਸ ਦੇ ਤਿੰਨ ਦੋਸਤਾਂ ਰਾਜਾ, ਪਲਾਸ ਅਤੇ ਦੀਪਕ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਇਹ ਸਾਰੇ ਨÏਜਵਾਨ ਹਥਿਆਰਾਂ ਨਾਲ ਲੈਸ ਸਨ | ਉਨ੍ਹਾਂ ਦੱਸਿਆ ਕਿ ਬਾਅਦ ਵਿਚ ਇਹ ਕਥਿਤ ਦੋਸ਼ੀ ਉਨ੍ਹਾਂ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਨੇ ਦੱਸਿਆ ਕਿ ਵਜ੍ਹਾ ਰੰਜਿਸ਼ ਹੈ | ਬੀਤੇ ਦਿਨ ਭਦੌੜ ਹਾਊਸ ਵਿਖੇ ਹੋਏ ਕ੍ਰਿਕਟ ਟੂਰਨਾਮੈਂਟ ਵਿਚ ਉਹ ਆਪਣੇ ਸਾਥੀਆਂ ਨਾਲ ਖੇਡਣ ਲਈ ਗਿਆ ਸੀ ਤਾਂ ਕਥਿਤ ਦੋਸ਼ੀ ਮਨਪ੍ਰੀਤ ਵੀ ਉਥੇ ਮÏਜੂਦ ਸੀ, ਜਿਸ ਨੇ ਕਿ ਉਸ ਨੂੰ ਆਪਣੀ ਟੀਮ ਵਿਚ ਖੇਡਣ ਲਈ ਕਿਹਾ, ਜਦੋਂ ਉਸਨੇ ਅਜਿਹਾ ਕਰਨ ਤੋਂ ਮਨਾ ਕਰ ਦਿੱਤਾ ਤਾਂ ਕਥਿਤ ਦੋਸ਼ੀ ਮਨਪ੍ਰੀਤ ਉਸ ਨਾਲ ਰੰਜਿਸ਼ ਰੱਖਣ ਲੱਗ ਪਿਆ ਅਤੇ ਇਸ ਰੰਜਿਸ਼ ਤਹਿਤ ਹੀ ਉਸਨੇ ਹਮਲਾ ਕਰ ਦਿੱਤਾ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/> ਅਗਲੀ ਖ਼ਬਰ ਮੰਦਰਾਂ ਅਤੇ ਪੰਜਾਬ ਸਿਵਲ ਸਕੱਤਰੇਤ ਨੂੰ ਮਿਲੀਆਂ ਬੰਬ ਧਮਕੀਆਂ ਸ਼ਾਂਤੀ, ਧਾਰਮਿਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ 'ਤੇ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।