29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਸ਼ਾ ਵਿਭਾਗ ਵਲੋਂ ਉਰਦੂ ਆਮੋਜ਼ ਕੋਰਸ ਜੁਲਾਈ ਤੋਂ ਸ਼ੁਰੂ <br/>

ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰੰਘ ਆਹੂਜਾ)-ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਕੋਰਸ ਦੀਆਂ ਕਲਾਸਾਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬੀ ਭਵਨ, ਲੁਧਿਆਣਾ ਵਿਖੇ ਲੱਗਣਗੀਆਂ | ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿਚ ਸਾਹਿਤਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਕੋਰਸ ਲਈ ਕੇਵਲ 500 ਰੁਪਏ ਪ੍ਰੀਖਿਆ ਫ਼ੀਸ ਤੋਂ ਬਿਨਾਂ ਹੋਰ ਕੋਈ ਫ਼ੀਸ ਨਹੀਂ ਲਈ ਜਾਂਦੀ | ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੈ, ਜਿਸ ਲਈ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿਚ ਦਾਖਲਾ ਲੈ ਸਕਦਾ ਹੈ |

ਪਿਛਲੀ ਖ਼ਬਰ ਦੀਵਾਨ ਨੇ ਬਿੱਟੂ ਦੇ ਪੰਜਾਬ ਦੀ ਸੇਵਾ ਵਾਲੇ ਬਿਆਨ 'ਤੇ ਕੱਸਿਆ ਤੰਜ ਅਗਲੀ ਖ਼ਬਰ ਨਸ਼ਾ ਤਸਕਰ ਗਰੋਹ ਦੇ 5 ਮੈਂਬਰ ਗਿ੍ਫ਼ਤਾਰ, 3 ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।