20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ੱਕੀ ਹਾਲਾਤਾਂ 'ਚ ਲਾਪਤਾ ਹੋਈ ਲੜਕੀ ਦੇ ਮਾਮਲੇ 'ਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਲੋਕਾਂ ਨੇ ਮੁੱਖ ਸੜਕ 'ਤੇ ਦਿੱਤਾ ਧਰਨਾ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ੱਕੀ ਹਾਲਾਤਾਂ 'ਚ ਦਰੇਸੀ ਇਲਾਕੇ ਤੋਂ ਲਾਪਤਾ ਹੋਈ 17 ਸਾਲ ਦੀ ਲੜਕੀ ਦੇ ਮਾਮਲੇ ਵਿਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਲੋਕਾਂ ਨੇ ਅੱਜ ਲੁਧਿਆਣਾ ਦਿੱਲੀ ਮੁੱਖ ਸੜਕ 'ਤੇ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ 17 ਸਾਲ ਦੀ ਲੜਕੀ ਘਰੋਂ ਆਪਣੇ ਕੰਮ 'ਤੇ ਗਈ, ਪਰ ਵਾਪਸ ਨਹੀਂ ਆਈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ, ਪਰ ਉਸ ਦਾ ਕਿਧਰੇ ਪਤਾ ਨਹੀਂ ਲੱਗਾ, ਜਿਸ 'ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ, ਪਰ ਅੱਜ ਚਾਰ ਦਿਨ ਬੀਤ ਜਾਣ ਉਪਰੰਤ ਵੀ ਲੜਕੀ ਦਾ ਜਦੋਂ ਕੁਝ ਪਤਾ ਨਾ ਲੱਗਿਆ ਤਾਂ ਰੋਹ ਵਿਚ ਆਏ ਲੜਕੀ ਦੇ ਪਰਿਵਾਰਕ ਅਤੇ ਇਲਾਕੇ ਦੇ ਲੋਕਾਂ ਵਲੋਂ ਲੁਧਿਆਣਾ ਦਿੱਲੀ ਮੁੱਖ ਸੜਕ 'ਤੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਨਾ ਹੀ ਲੜਕੀ ਦੀ ਬਰਾਮਦਗੀ ਲਈ ਕੋਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਨੂੰ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਸੌਂਪ ਦਿੱਤੀ ਹੈ, ਜਿਸ ਵਿਚ ਤਿੰਨ ਨੌਜਵਾਨ ਲੜਕੀ ਨਾਲ ਜਾਂਦੇ ਦਿਖਾਈ ਦੇ ਰਹੇ ਹਨ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਨੂੰ ਅਗਵਾ ਕੀਤਾ ਗਿਆ ਹੈ, ਜਦਕਿ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਉਨ੍ਹਾਂ ਨੇ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ, ਜਿਸ 'ਤੇ ਪ੍ਰਦਰਸ਼ਨਕਾਰੀ ਸ਼ਾਂਤ ਹੋਏ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਉਨ੍ਹਾਂ ਦੀ ਲੜਕੀ ਦੇ ਮਾਮਲੇ ਵਿਚ ਢਿੱਲ ਮੱਠ ਵਰਤੀ ਤਾਂ ਉਹ ਮੁੜ ਤੋਂ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ |

ਪਿਛਲੀ ਖ਼ਬਰ 15 ਲੀਟਰ ਦੇਸੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਗਰ ਨਿਗਮ ਦੀ ਬਰੋਟਾ ਰੋਡ 'ਤੇ ਵੱਡੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।