20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੜਕੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿਚ ਨÏਜਵਾਨ ਗਿ੍ਫ਼ਤਾਰ

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜੋਧੇਵਾਲ ਅਧੀਨ ਆਉਂਦੇ ਇਲਾਕੇ ਹਰਵਿੰਦਰ ਨਗਰ ਫਾਮੜਾ ਰੋਡ ਵਿਖੇ ਲੜਕੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਨÏਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ 18 ਸਾਲਾ ਲੜਕੀ ਨੇ ਉਸ ਨੰੂ ਦੱਸਿਆ ਕਿ ਪਿਛਲੇ ਦਿਨੀਂ ਮੋਤੀਬੁਲ ਰਹਿਮਾਨ ਉਸ ਨੰੂ ਬਹਾਨੇ ਨਾਲ ਆਪਣੇ ਘਰ ਲੈ ਗਿਆ, ਜਿੱਥੇ ਉਸ ਨੇ ਉਸ ਦੀ ਲੜਕੀ ਦੀ ਇੱਛਾ ਅਤੇ ਸਹਿਮਤੀ ਦੇ ਵਿਰੁੱਧ ਜ਼ਬਰਦਸਤੀ ਉਸ ਨਾਲ ਸਰੀਰਕ ਸੰਬੰਧ ਬਣਾਏ¢ ਜਦੋਂ ਉਸ ਦੀ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੰੂ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੰੂ ਜਾਨੋਂ ਮਾਰ ਦੇਵੇਗਾ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਮੋਤੀਬੁਲ ਰਹਿਮਾਨ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਪਰਿਵਾਰਕ ਵਿਵਾਦ ਨੂੰ ਲੈ ਕੇ ਭੈਣ-ਭਰਾ ਦੀ ਕੁੱਟਮਾਰ, 2 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ 15 ਲੀਟਰ ਦੇਸੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।