20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਰਿਵਾਰਕ ਵਿਵਾਦ ਨੂੰ ਲੈ ਕੇ ਭੈਣ-ਭਰਾ ਦੀ ਕੁੱਟਮਾਰ, 2 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵਪਾਰਕ ਵਿਵਾਦ ਨੂੰ ਲੈ ਕੇ ਭੈਣ ਭਰਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ਕਾਰਵਾਈ ਪਰਮਿੰਦਰ ਕੌਰ ਪਤਨੀ ਲੇਟ ਦਿਲਜੀਤ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਨ੍ਹਾਂ ਦੇ ਰਿਸ਼ਤੇਦਾਰ ਮਨਦੀਪ ਸਿੰਘ ਅਤੇ ਉਸ ਦੀ ਪਤਨੀ ਪ੍ਰਭਜੋਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨਾਲ ਉਸ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਹੈ ਅਤੇ ਇਸ ਵਿਵਾਦ ਕਾਰਨ ਹੀ ਉਕਤ ਕਥਿਤ ਦੋਸ਼ੀਆਂ ਨੇ ਉਸ ਦੇ ਭਰਾ ਤਰਲੋਚਨ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਬਾਅਦ ਵਿਚ ਇਹ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸਾਬਕਾ ਕੌਂਸਲਰ ਕਲੇਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਕੀਤਾ ਨਿਯੁਕਤ <br/> ਅਗਲੀ ਖ਼ਬਰ ਲੜਕੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿਚ ਨÏਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।