20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਾਬਕਾ ਕੌਂਸਲਰ ਕਲੇਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਕੀਤਾ ਨਿਯੁਕਤ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਜਤਿੰਦਰ ਭੰਬੀ)-ਸਾਬਕਾ ਕੌਂਸਲਰ ਹਰਵਿੰਦਰ ਸਿੰਘ ਕਲੇਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਕਲੇਰ ਜਿੱਥੇ ਇਕ ਵਾਰ ਨਗਰ ਨਿਗਮ ਲੁਧਿਆਣਾ ਦੇ ਕੌਂਸਲਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਉਥੇ ਹੀ ਹੁਣ ਉਨ੍ਹਾਂ ਦੀ ਧਰਮ ਪਤਨੀ ਮਨਦੀਪ ਕੌਰ ਕਲੇਰ ਕੌਂਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਕਲੇਰ ਵਲੋਂ ਵੱਖ ਵੱਖ ਅਹੁਦਿਆਂ 'ਤੇ ਨਿਭਾਈ ਜ਼ਿੰਮੇਵਾਰੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਜ਼ਿਲੇ੍ਹ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ | ਨਵ ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਨੇ ਕਾਂਗਰਸ ਹਾਈਕਮਾਨ ਰਾਹੁਲ ਗਾਂਧੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਕਾ ਅਰਜਨ ਖੜਗੇ, ਸੂਬਾ ਪ੍ਰਧਾਨ ਰਾਜਾ ਵੜਿੰਗ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਆਤਮ ਨਗਰ ਹਲਕਾ ਇੰਚਾਰਜ ਸਿਮਰਜੀਤ ਸਿੰਘ ਬੈਂਸ, ਹਲਕਾ ਇੰਚਾਰਜ ਦੱਖਣੀ ਜਥੇਦਾਰ ਬਲਵਿੰਦਰ ਸਿੰਘ ਬੈਂਸ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਦਿਨ ਰਾਤ ਇਕ ਕਰਨਗੇ | ਇਸ ਮੌਕੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਬਾਜਵਾ, ਬਲਵਿੰਦਰ ਸਿੰਘ ਰੰਧਾਵਾ ਆਦਿ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਮਾਮੂਲੀ ਤਕਰਾਰ ਦÏਰਾਨ ਗੋਲੀ ਚੱਲਣ ਕਾਰਨ ਦਹਿਸ਼ਤ ਫੈਲੀ <br/> ਅਗਲੀ ਖ਼ਬਰ ਪਰਿਵਾਰਕ ਵਿਵਾਦ ਨੂੰ ਲੈ ਕੇ ਭੈਣ-ਭਰਾ ਦੀ ਕੁੱਟਮਾਰ, 2 ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।