21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੀਜ਼ਲ, ਗੈਸ, ਪੈਟਰੋਲ ਅਤੇ ਘਰੇਲੂ ਵਸਤੂਆਂ ਦੇ ਭਾਅ ਚੜੇ੍ਹ ਅਸਮਾਨੀ, ਲੋਕ ਹੋਏ ਪ੍ਰੇਸ਼ਾਨ-ਆਜ਼ਾਦ <br/>

ਅਜੀਤ ਡੈਸਕ 07-06-2026
ਲਾਡੋਵਾਲ, 6 ਜੂਨ (ਬਲਬੀਰ ਸਿੰਘ ਰਾਣਾ)-ਪਿਛਲੇ ਕਈ ਮਹੀਨਿਆਂ ਤੋਂ ਅਮਰੀਕਾ, ਈਰਾਨ ਅਤੇ ਇਜਰਾਈਲ ਵਿਚ ਲੱਗੀ ਜੰਗ ਕਾਰਨ ਜਿੱਥੇ ਭਾਰੀ ਨੁਕਸਾਨ ਹੋਇਆ ਹੈ, ਉਥੇ ਅਨੇਕਾਂ ਹੀ ਲੋਕ ਇਸ ਜੰਗ 'ਚ ਮਰ ਚੁੱਕੇ ਹਨ, ਜਿਸ ਨਾਲ ਅਰਬਾਂ ਖਰਬਾਂ ਦਾ ਨੁਕਸਾਨ ਹੋ ਚੁੱਕਿਆ ਹੈ¢ ਜੰਗ ਕਾਰਨ ਹੀ ਸਾਰੇ ਦੇਸ਼ਾਂ ਵਿਚ ਡੀਜ਼ਲ, ਗੈਸ ਅਤੇ ਪੈਟਰੋਲ ਦੀ ਕਮੀ ਕਾਰਨ ਅੱਜ ਪੂਰੀ ਦੁਨੀਆ ਵਿਚ ਗੈਸ ਤੇ ਤੇਲ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਹੋ ਰਿਹਾ ਹੈ¢ ਉਕਤ ਵਿਚਾਰ ਆਲ ਇੰਡੀਆ ਹਿਊਮਨ ਰਾਈਟਸ ਕÏਾਸਲ ਦੇ ਕÏਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਜੰਗ ਨਾ ਰੁਕਣ ਕਰਕੇ ਲੋਕਾਂ ਦੀ ਆਮ ਜ਼ਿੰਦਗੀ ਵਿਚ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਵਸਤੂਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ ਅਤੇ ਲੋਕਾਂ ਨੂੰ ਵਧੀਆ ਕੀਮਤਾਂ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ, ਜਿਸ ਕਰਕੇ ਆਮ ਲੋਕਾਂ ਦਾ ਦੋ ਵਕਤ ਦੀ ਰੋਟੀ ਖਾਣਾ ਵੀ ਮੁਸ਼ਕਿਲ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੰਗ ਦਾ ਅਸਰ ਇਕੱਲੇ ਭਾਰਤਵਰਸ਼ ਨੂੰ ਹੀ ਨਹੀਂ ਸਗੋਂ ਹਰੇਕ ਦੇਸ਼ ਵਿਚ ਵੇਖਣ ਨੂੰ ਮਿਲ ਰਿਹਾ ਹੈ | ਗ਼ਰੀਬ ਲੋਕਾਂ ਨੂੰ ਰਾਹਤ ਦਵਾਉਣ ਲਈ ਇਸ ਦਾ ਅਮਨ ਸ਼ਾਂਤੀ ਨਾਲ ਗੱਲਬਾਤ ਕਰ ਕੇ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਮੁਲਕਾਂ ਦਾ ਹੋਰ ਵੀ ਕੋਈ ਨੁਕਸਾਨ ਨਾ ਹੋ ਸਕੇ |

ਪਿਛਲੀ ਖ਼ਬਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਡਾਂਗਾਂ ਵਰ੍ਹਾ ਰਹੀ 'ਆਪ' ਸਰਕਾਰ-ਕੌਂਸਲਰ ਵੀਰੂ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਦਿਆਨੰਦ ਹਸਪਤਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।