21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਡਾਂਗਾਂ ਵਰ੍ਹਾ ਰਹੀ 'ਆਪ' ਸਰਕਾਰ-ਕੌਂਸਲਰ ਵੀਰੂ

ਅਜੀਤ ਡੈਸਕ 07-06-2026
ਢੰਡਾਰੀ ਕਲਾਂ/ਲੁਧਿਆਣਾ, 6 ਜੂਨ (ਜਸਵੀਰ ਸਿੰਘ ਬੰਗਾ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ, ਪਰ ਸਰਕਾਰ ਆਪਣੇ ਵਾਅਦਿਆਂ ਉਪਰ ਖਰੀ ਨਹੀਂ ਉਤਰ ਸਕੀ, ਜਿਸ ਦੀ ਮਿਸਾਲ ਪਿਛਲੇ ਦਿਨੀਂ ਨੌਕਰੀਆਂ ਲੈਣ ਲਈ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਸੰਘਰਸ਼ ਕਰ ਰਹੇ ਆਈ.ਟੀ.ਆਈ. ਪਾਸ ਨੌਜਵਾਨਾਂ ਉਪਰ ਪੁਲਿਸ ਵਲੋਂ ਵਰ੍ਹਾਈਆਂ ਡਾਂਗਾਂ ਤੋਂ ਮਿਲਦੀ ਹੈ | ਉਨ੍ਹਾਂ ਕਿਹਾ ਕਿ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਪੁਲਿਸ ਵਲੋਂ ਵਰ੍ਹਾਈਆਂ ਡਾਂਗਾਂ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਵੀਰੂ ਨੇ ਕਿਹਾ ਕਿ ਆਪ ਸਰਕਾਰ ਤੋਂ ਅੱਕੇ ਲੋਕ ਹੁਣ ਆਉਣ ਵਾਲੀਆਂ 2027 ਵਿਧਾਨ ਸਭਾ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ |

ਪਿਛਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਕਾਮਿਆਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਲੂਜਾ ਵਲੋਂ ਨਿੰਦਾ <br/> ਅਗਲੀ ਖ਼ਬਰ ਡੀਜ਼ਲ, ਗੈਸ, ਪੈਟਰੋਲ ਅਤੇ ਘਰੇਲੂ ਵਸਤੂਆਂ ਦੇ ਭਾਅ ਚੜੇ੍ਹ ਅਸਮਾਨੀ, ਲੋਕ ਹੋਏ ਪ੍ਰੇਸ਼ਾਨ-ਆਜ਼ਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।