21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਸਵਰਨ ਸਿੰਘ ਭੰਗੂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਸਵਰਨ ਸਿੰਘ ਭੰਗੂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਵਰਨ ਸਿੰਘ ਭੰਗੂ ਨੇ ਆਪਣਾ ਸਾਰਾ ਜੀਵਨ ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕੀਤਾ ਹੋਇਆ ਸੀ | ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਸਵਰਨ ਸਿੰਘ ਭੰਗੂ ਦੇ ਬੇਵਕਤ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ | ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਸਵਰਨ ਸਿੰਘ ਭੰਗੂ ਪੇਂਡੂ ਵਿੱਦਿਅਕ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਾਬਕਾ ਪੱਤਰਕਾਰ ਸਨ | ਉਹ ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਜੀਵਨਸਾਥੀ ਤਾਂ ਸੀ ਹੀ, ਪਰ ਉਨ੍ਹਾਂ ਦਾ ਆਪਣਾ ਕਾਰਜ ਵੀ ਬੇਮਿਸਾਲ ਹੈ | ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ੰ. ਨਵਤੇਜ ਗੜ੍ਹਦੀਵਾਲਾ, ਗਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ |

ਪਿਛਲੀ ਖ਼ਬਰ ਕਮਲਾ ਲੋਹਟੀਆ ਕਾਲਜ ਵਿਖੇ ਚੱਲ ਰਿਹਾ ਯੋਗਾ ਕੈਂਪ ਸਮਾਪਤ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।