22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਜੂਨ '84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਸਾਹਿਬਾਂ ਵਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਸਿੰਘਣੀਆਂ ਕੌਮ ਦਾ ਵੱਡਮੁੱਲਾ ਸਰਮਾਇਆ ਹਨ | ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਲਿਖੀ ਗਈ ਹੈ | ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ,ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਹਰਮੀਤ ਸਿੰਘ ਡੰਗ,, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ.ਕੇ, ਜੋਗਿੰਦਰ ਸਿੰਘ ਸਲੂਜਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਉਪਰੰਤ ਵਿਆਹੁਤਾ 'ਪ੍ਰੇਮੀ' ਨਾਲ ਫ਼ਰਾਰ <br/> ਅਗਲੀ ਖ਼ਬਰ ਡਾ. ਜÏੜਾ ਦੀ ਪੁਸਤਕ 'ਮੈਂ ਬਿਲਾਸਪੁਰੋਂ ਬੋਲਦਾਂ' ਨੂੰ 'ਪਿੰਡਾਂ ਸੱਥਾਂ ਦੀ ਕਿਤਾਬ' ਦਾ ਖ਼ਿਤਾਬ ਪ੍ਰਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।