22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਉਪਰੰਤ ਵਿਆਹੁਤਾ 'ਪ੍ਰੇਮੀ' ਨਾਲ ਫ਼ਰਾਰ <br/>

ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ 'ਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਵਿਆਹੁਤਾ ਆਪਣੇ ਕਥਿਤ ਪ੍ਰੇਮੀ ਨਾਲ ਫ਼ਰਾਰ ਹੋ ਗਈ | ਪੁਲਿਸ ਵਲੋਂ ਇਸ ਸੰਬੰਧੀ ਵਿਆਹੁਤਾ ਦੇ ਪਤੀ ਗੌਰਵ ਕਪੂਰ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ ਨੰਦਨੀ ਕਪੂਰ ਅਤੇ ਉਸ ਦੇ ਕਥਿਤ ਪ੍ਰੇਮੀ ਕਮਲਜੀਤ ਉਰਫ ਗੋਰਾ ਵਾਸੀ ਨਿਊ ਦੀਪ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਉਕਤ ਕਥਿਤ ਦੋਸ਼ੀ ਕਮਲਜੀਤ ਨਾਲ ਪਿਛਲੇ ਕੁਝ ਸਮੇਂ ਤੋਂ ਸੰਬੰਧ ਚਲੇ ਆ ਰਹੇ ਹਨ | ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਨੰਦਨੀ ਘਰ 'ਚੋਂ 18 ਲੱਖ ਰੁਪਏ ਮੁੱਲ ਦੇ ਕਰੀਬ ਸੋਨੇ ਦੇ ਗਹਿਣੇ, 5 ਲੱਖ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਈ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ -ਡੇਂਗੂ ਖ਼ਿਲਾਫ਼ ਲੁਧਿਆਣਾ ਪ੍ਰਸ਼ਾਸਨ ਦੀ ਵੱਡੀ ਮੁਹਿੰਮ- 321 ਲਾਰਵਾ ਵਿਰੋਧੀ ਟੀਮਾਂ ਘਰ-ਘਰ ਨਿਰੀਖਣ ਕਰਨ ਪਹੁੰਚੀਆਂ, ਉ... ਅਗਲੀ ਖ਼ਬਰ ਜੂਨ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।