24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਵਲੋਂ ਐਕਸਪੈਰੀਮੈਂਟਲ ਲਰਨਿੰਗ ਪ੍ਰੋਗਰਾਮ ਤਹਿਤ ਬੀ.ਐਸ.ਸੀ. (ਆਨਰਜ਼) ਦੇ ਵਿਦਿਆਰਥੀਆਂ ਲਈ ਹੁਨਰ ਅਤੇ ਕਾਢ ਦੇ ਪ੍ਰਦਰਸ਼ਨ ਵਾਸਤੇ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਇਸ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਸਨ | ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਮੁਹਾਰਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਦਮਿਕ ਪੜਾਈ ਦੇ ਨਾਲ-ਨਾਲ ਆਪਣੇ ਹੁਨਰ ਨੂੰ ਨਿਖਾਰਨ ਦੀ ਵੀ ਲੋੜ ਹੈ ਤਾਂ ਜੋ ਬਦਲਦੇ ਸਮੇਂ ਅਨੁਸਾਰ ਮੁਕਾਬਲੇ ਦਾ ਹਿੱਸਾ ਬਣਿਆ ਜਾ ਸਕੇ | ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਅÏਲਖ, ਬਾਗਬਾਨੀ ਕਾਲਜ ਦੇ ਡੀਨ ਡਾ. ਰਿਸ਼ੀਇੰਦਰਾ ਸਿੰਘ ਗਿੱਲ ਅਤੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਕਿਰਨ ਬੈਂਸ, ਈ.ਐਲ.ਪੀ. ਦੇ ਸੰਚਾਲਕਾਂ ਡਾ. ਜਸਪਾਲ ਸਿੰਘ ਅਤੇ ਡਾ. ਪੰਕਜ ਕੁਮਾਰ ਨੇ ਵੀ ਵਿਦਿਆਰਥੀਆਂ ਵਲੋਂ ਪ੍ਰਦਰਸ਼ਿਤ ਕੀਤੀਆਂ ਨਵੀਆਂ ਕਾਢਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਮਾਈਕ੍ਰੋਬਾਇਆਲੋਜੀ ਵਿਭਾਗ ਦੇ ਯੂਨਿਟ ਨੂੰ ਪਹਿਲਾ, ਐਪੀਕਲਚਰ ਨੂੰ ਦੂਸਰਾ ਅਤੇ ਪਲਾਂਟ ਬਰੀਡਿੰਗ ਅਤੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਯੂਨਿਟਾਂ ਨੂੰ ਤੀਸਰਾ ਸਥਾਨ ਹਾਸਲ ਹੋਇਆ |

ਪਿਛਲੀ ਖ਼ਬਰ ਸੀ. ਪੀ. ਆਈ. ਨੇ ਦਿੱਲੀ ਵਿਚ ਆਰ. ਐਸ. ਐਸ. ਅਤੇ ਪਟਿਆਲਾ 'ਚ ਪੁਲਿਸ ਵਲੋਂ ਕੀਤ ਗਏੇ ਤਸ਼ੱਦਦ ਦੀ ਕੀਤੀ ਨਿੰਦਾ ਅਗਲੀ ਖ਼ਬਰ ਪੀ. ਐਮ. ਸਵਾਨਿਧੀ ਲੋਕ ਕਲਿਆਣ ਮੇਲੇ ਵਿਚ ਸਟਰੀਟ ਵੈਂਡਰਾਂ ਨੇ ਲਿਆ ਸਰਕਾਰੀ ਯੋਜਨਾਵਾਂ ਦਾ ਲਾਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।