ਆਲਮਗੀਰ, 7 ਜੂਨ (ਜਰਨੈਲ ਸਿੰਘ ਪੱਟੀ)-20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਜਨਰਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਨੇਕਾਂ ਸ਼ਹੀਦਾਂ ਦੀ ਯਾਦ ਵਿਚ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ 42ਵੇਂ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਸਥਾਨਕ ਪਿੰਡ ਗਿੱਲ ਤੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਭਾਈ ਲਵਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿਚ ਸੰਗਤਾਂ ਦਾ ਵੱਡਾ ਜਥਾ ਰਵਾਨਾ ਹੋਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰਪਾਲ ਸਿੰਘ, ਮਨਦੀਪ ਸਿੰਘ (ਦੋਵੇਂ ਮੀਤ ਪ੍ਰਧਾਨ), ਸਾਹਿਲ ਸਿੰਘ ਜਨ ਸਕੱਤਰ, ਹਰਮਨ ਸਿੰਘ, ਸੁਖਬੀਰ ਸਿੰਘ, ਪਲਵਿੰਦਰਪਾਲ ਸਿੰਘ, ਸੁਖਮਨਦੀਪ ਸਿੰਘ, ਜਸਬੀਰ ਸਿੰਘ ਇਸਲਾਮਗੰਜ, ਜਸਕਰਨ ਬੁਲਾਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |