ਘੱਲੂਘਾਰੇ ਵਿਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿਚ ਕਥਾ ਤੇ ਕੀਰਤਨ ਸਮਾਗਮ
ਅਜੀਤ ਡੈਸਕ
08-06-2026
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਚ 42ਵੇਂ ਘੱਲੂਘਾਰੇ ਵਿਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿਚ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਜਸਵਿੰਦਰ ਸਿੰਘ ਲੁਧਿਆਣੇ ਵਾਲਿਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਘੱਲੂਘਾਰੇ ਵਿਚ ਹੋਏ ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੂਨ '84 ਦਾ ਘੱਲੂਘਾਰਾ ਜੋ ਸਿੱਖ ਮਾਨਸਿਕਤਾ ਤੇ ਇਕ ਅਜਿਹਾ ਜ਼ਖਮ ਹੈ, ਜੋ ਕਦੇ ਵੀ ਭਰ ਨਹੀਂ ਸਕਦਾ | ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਾਰਤਾਏ ਗਏ | ਸੰਗਤਾਂ 'ਚ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀ ਪੰਜ ਮੈਂਬਰੀ ਕਮੇਟੀ ਦੀਆਂ ਬੀਬੀਆਂ ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਅੰਮਿ੍ਤਪਾਲ ਕੌਰ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸ਼ਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਆਦਿ ਹਜ਼ਰ ਸਨ |