28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘਰ 'ਤੇ ਇੱਟਾਂ-ਰੋੜੇ ਅਤੇ ਸ਼ਰਾਬ ਦੀਆਂ ਬੋਤਲਾਂ ਨਾਲ ਹਮਲਾ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਅਧੀਨ ਆਉਂਦੇ ਇਲਾਕੇ ਮਹਾਂ ਸਿੰਘ ਨਗਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਵਿਅਕਤੀਆਂ ਨੇ ਇਕ ਘਰ ਦੇ ਇੱਟਾਂ, ਰੋੜੇ ਅਤੇ ਸ਼ਰਾਬ ਦੀਆਂ ਬੋਤਲਾਂ ਨਾਲ ਹਮਲਾ ਕਰ ਦਿੱਤਾ | ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਪਨਾ ਮਿਸ਼ਰਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਵਿਚ ਮੌਜੂਦ ਸਨ ਤਾਂ ਕੁਝ ਵਿਅਕਤੀ ਆਏ ਜਿਨਾਂ ਨੇ ਇੱਟਾਂ, ਰੋੜੇ ਅਤੇ ਬੀਅਰ/ਸ਼ਰਾਬ ਦੀਆਂ ਬੋਤਲਾਂ ਨਾਲ ਘਰ 'ਤੇ ਹਮਲਾ ਕਰ ਦਿੱਤਾ ਅਤੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ | ਉਸ ਦੱਸਿਆ ਕਿ ਵਿਹੜੇ ਵਿਚ ਖੜ੍ਹੀ ਬਰੀਜਾ ਕਾਰ ਅਤੇ ਮੋਟਰਸਾਈਕਲ ਨੁਕਸਾਨੇ ਗਏ | ਉਸ ਦੱਸਿਆ ਕਿ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ | ਜਾਂਚ ਅਧਿਕਾਰੀ ਹੌਲਦਾਰ ਰਾਜ ਗੋਪਾਲ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ਤੇ ਸਤੀਸ਼, ਮਨਦੀਪ ਕੁਮਾਰ ਅਤੇ ਨੀਟੂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ | ਵਿਵਾਦ ਦਾ ਕਾਰਨ ਨਿੱਜੀ ਰੰਜਿਸ ਦੱਸਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਘਰ ਦੇ ਬਾਹਰ ਖੜੇ੍ਹ ਸਾਈਕਲ ਚੋਰੀ ਅਗਲੀ ਖ਼ਬਰ ਕੋਰਟ ਵਲੋਂ ਸੰਦੀਪ ਕੌੜਾ ਦੀ ਜ਼ਮਾਨਤ ਅਰਜ਼ੀ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।