28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਐਡ. ਰਾਹੁਲ ਪੁਹਾਲ ਨੂੰ ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਜਤਿੰਦਰ ਭੰਬੀ)-ਐਡ. ਰਾਹੁਲ ਪੁਹਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਦਾ ਚੇਅਰਮੈਨ ਬਣਨ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਲੁਧਿਆਣਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੈਪੀ ਲਾਲੀ, ਪਪਲ ਕਪੂਰ, ਮਿੰਕਲ ਬਿਰਲਾ, ਮਨੀ, ਆਯੂਸ਼ ਵਲੋਂ ਫੁੱਲਾਂ ਦੇ ਗੁਲਦਸਤੇ ਅਤੇ ਸਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇਕ ਪੜ੍ਹੇ ਲਿਖੇ ਨੌਜਵਾਨ ਅਤੇ ਟਕਸਾਲੀ ਕਾਂਗਰਸੀ ਨੂੰ ਐਸ.ਸੀ. ਵਿੰਗ ਦਾ ਚੇਅਰਮੈਨ ਬਣਾ ਕੇ ਮਾਣ ਬਖਸ਼ਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ | ਇਸ ਮੌਕੇ 'ਤੇ ਐਡ. ਰਾਹੁਲ ਪੁਹਾਲ ਨੇ ਉਕਤ ਕਾਂਗਰਸੀ ਆਗੂਆਂ ਸਮੇਤ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਹਾਈ ਕਮਾਂਡ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਰੀੜ੍ਹ ਦੀ ਹੱਡੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਜੋੜੀ ਰੱਖਣ ਅਤੇ ਉਨ੍ਹਾਂ ਦੇ ਹੱਕ ਦਿਵਾਉਣ ਲਈ ਦਿਨ ਰਾਤ ਇਕ ਕਰ ਦੇਣਗੇ |

ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਅਗਲੀ ਖ਼ਬਰ ਘਰ ਦੇ ਬਾਹਰ ਖੜੇ੍ਹ ਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।