28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਢਿੱਲੋਂ ਭਾਜਪਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ-ਨਿਰਮਲ ਸਿੰਘ ਐਸ.ਐਸ.

ਅਜੀਤ ਡੈਸਕ 08-06-2026
ਡਾਬਾ/ਲੁਹਾਰਾ, 7 ਜੂਨ (ਕੁਲਵੰਤ ਸਿੰਘ ਸੱਪਲ)-ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐਸ.ਐਸ. ਨੇ ਭਾਜਪਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਢਿੱਲੋਂ ਦੀ ਨਿਯੁਕਤੀ ਨਾਲ ਸੂਬਾ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਸ. ਢਿੱਲੋਂ ਵੱਡਾ ਹੰਭਲਾ ਮਾਰਦਿਆਂ ਆਗਾਮੀ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਗਠਨ ਲਈ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ 'ਚ ਵੱਡਾ ਜੋਸ਼ ਭਰਨਗੇ | ਐਸ.ਐਸ. ਨੇ ਕਿਹਾ ਕਿ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾ ਕੇ ਸੂਬਾ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਐਸ.ਐਸ. ਨੇ ਕਿਹਾ ਕਿ ਸੂਬਾ ਪ੍ਰਧਾਨ ਢਿੱਲੋਂ ਪੜੇ ਲਿਖੇ ਅਤੇ ਸੂਝਵਾਨ ਇਨਸਾਨ ਹਨ ਅਤੇ ਨੀਤੀ ਬਣਾਉਣ ਵਿਚ ਮਾਹਿਰ ਸ. ਢਿੱਲੋਂ ਪਾਰਟੀ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਪਿਛਲੀ ਖ਼ਬਰ ਈਕੋ ਕਲੱਬ ਅਤੇ ਐਨ. ਐਸ. ਐਸ. ਯੂਨਿਟ ਵਲੋਂ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਨੇ ਕੀਤਾ 85 ਵਿਦਿਆਰਥੀਆਂ ਨੂੰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।