28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਈਕੋ ਕਲੱਬ ਅਤੇ ਐਨ. ਐਸ. ਐਸ. ਯੂਨਿਟ ਵਲੋਂ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਜਤਿੰਦਰ ਭੰਬੀ)-ਖਾਲਸਾ ਕਾਲਜ ਫਾਰ ਵੂਮੈਨ ਸਿਵਲ ਲਾਈਨਜ਼ ਦੇ ਈਕੋ ਕਲੱਬ ਅਤੇ ਐਨ.ਐਸ.ਐਸ. ਯੂਨਿਟ ਨੇ ਭਾਰਤ ਵਿਕਾਸ ਪਰਿਸ਼ਦ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ਮਨਾਇਆ | ਈਕੋ ਕਲੱਬ ਅਤੇ ਐਨ. ਐਸ. ਐਸ. ਯੂਨਿਟ ਦੇ ਮੈਂਬਰਾਂ ਨੇ ਕਾਲਜ ਕੈਂਪਸ ਅਤੇ ਇਸ ਦੇ ਆਲੇ-ਦੁਆਲੇ ਜਿਥੇ ਬੀਤੇ ਦਿਨੀਂ ਵੱਖ-ਵੱਖ ਥਾਵਾਂ 'ਤੇ ਪੰਛੀਆਂ ਲਈ ਪਾਣੀ ਦੇ ਬਰਤਨ ਰੱਖੇ ਉਥੇ ਹੀ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਕਾਲਜ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਵਿਦਿਆਰਥੀਆਂ ਨੇ ਪੌਦੇ ਲਗਾ ਕੇ ਅਤੇ ਵਾਤਾਵਰਨ ਸੰਭਾਲ ਅਤੇ ਟਿਕਾਊ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਫੈਲਾ ਕੇ ਸਰਗਰਮ ਭੂਮਿਕਾ ਨਿਭਾਈ | ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਕੱਪੜੇ ਦੇ ਥੈਲੇ ਵੰਡੇ ਗਏ, ਤਾਂ ਜੋ ਵਾਤਾਵਰਣ-ਅਨੁਕੂਲ ਵਿਕਲਪਾਂ ਨੂੰ ਅਪਣਾਇਆ ਜਾ ਸਕੇ ਅਤੇ Tਪਲਾਸਟਿਕ ਨੂੰ ਨਾਂ ਕਹੋU ਮੁਹਿੰਮ ਨੂੰ ਸਮਰਥਨ ਮਿਲ ਸਕੇ | ਇਨ੍ਹਾਂ ਉਪਰਾਲਿਆਂ ਦੀ ਡਾਇਰੈਕਟਰ ਡਾ. ਮੁਕਤੀ ਗਿੱਲ ਅਤੇ ਕਾਲਜ ਪ੍ਰਸ਼ਾਸਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਇਹ ਪ੍ਰੋਗਰਾਮ ਡਾ. ਨਰਿੰਦਰਜੀਤ ਕੌਰ, ਡਾ. ਮੋਨਿਤਾ ਧੀਮਾਨ, ਡਾ. ਪੂਜਾ ਚੈਟਲੀ, ਡਾ. ਸੁਖਜੀਤ ਕੌਰ ਅਤੇ ਮਨਦੀਪ ਅਰੋੜਾ ਦੀ ਅਗਵਾਈ ਹੇਠ ਹੋਇਆ | ਕਾਲਜ ਦੇ ਭਾਰਤ ਵਿਕਾਸ ਪਰਿਸ਼ਦ ਦੀਆਂ ਮੈਂਬਰਾਂ ਸੁਨੀਤਾ ਚੈਟਲੀ, ਰਾਜੇਸ਼ਵਰੀ ਰਾਉਤੇਲਾ, ਸੁਰੀਤਾ ਸ਼ਰਮਾ, ਅੰਜੂ ਸ਼ਰਮਾ, ਸੁਸ਼੍ਰੀ ਮੀਨਾਕਸ਼ੀ ਸੂਦ, ਪੂਜਾ ਅਰੋੜਾ ਅਤੇ ਨੀਲਮ ਬਜਾਜ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਅੰਤਰਰਾਸ਼ਟਰੀ ਲੋਕ ਕਲਾ ਮੁਕਾਬਲੇ 'ਚ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਢਿੱਲੋਂ ਭਾਜਪਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ-ਨਿਰਮਲ ਸਿੰਘ ਐਸ.ਐਸ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।