28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲੁਧਿਆਣਾ-ਅਪਰਾਧਨਾਮਾ

ਅਜੀਤ ਡੈਸਕ 08-06-2026
• ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਵਰਗਲਾਈਆਂ
ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ ਵਿਚ ਥਾਣਾ ਹੈਬੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮਿੰਟੂ ਪਾਲ ਨੇ ਦੱਸਿਆ ਕਿ ਉਸਦੀ ਨਾਬਾਲਗਾ ਲੜਕੀ ਘਰੋਂ ਬਿਨ੍ਹਾਂ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਉਸਦੀ ਲੜਕੀ ਨੂੰ ਆਕਾਸ਼ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ, ਜਿਸਦੀ ਮਦਦ ਅਕਾਸ਼ ਦੇ ਜੀਜੇ ਆਸ਼ੂ ਨੇ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਮੁਦਈ ਦੇ ਬਿਆਨਾਂ 'ਤੇ ਆਕਾਸ਼ ਅਤੇ ਆਸ਼ੂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਦੂਜੇ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵੀਰੇਂਦਰ ਕੁਮਾਰ ਨੇ ਦੱਸਿਆ ਕਿ ਉਸਦੀ ਨਾਬਾਲਗ ਲੜਕੀ ਘਰੋਂ ਬਿਨ੍ਹਾਂ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸਦੀ ਭਾਲ ਕਰਨ ਤੇ ਪਤਾ ਲੱਗਾ ਕਿ ਉਸਦੀ ਲੜਕੀ ਨੂੰ ਕਾਰਤਿਕ ਰਾਜਪੂਤ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ | ਜਾਂਚ ਅਧਿਕਾਰੀ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਕਾਰਤਿਕ ਰਾਜਪੂਤ ਖਿਲਾਫ਼ ਕੇਸ ਦਰਜ ਕਰ ਲਿਆ ਹੈ |
• ਚੋਰੀਸ਼ੁਦਾ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
ਥਾਣਾ ਡਵੀਜਨ ਨੰਬਰ 5 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਸਤਿੰਦਰਜੀਤ ਸੈਪੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ਰੂ ਕਰ ਦਿੱਤੀ ਹੈ |
• ਨਾਜਾਇਜ਼ ਸ਼ਰਾਬ ਬਰਾਮਦ
ਸਥਾਨਕ ਭਾਮੀਆਂ ਨੇੜੇ ਪੁਲਿਸ ਵਲੋਂ ਛਾਪੇਮਾਰੀ ਕਰਕੇ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਸ਼ਰਾਬ ਦਾ ਮਾਲਕ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ | ਪੁਲਿਸ ਨੇ ਇਸ ਸੰਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਟੈਕਸ ਚੋਰੀ ਕਰਨ ਵਾਲੇ ਕਾਰੋਬਾਰੀਆਂ ਖ਼ਿਲਾਫ਼ ਮਹਿਕਮਾ ਹੋਇਆ ਸਖ਼ਤ ਅਗਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਅੰਤਰਰਾਸ਼ਟਰੀ ਲੋਕ ਕਲਾ ਮੁਕਾਬਲੇ 'ਚ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।