27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘੱਲੂਘਾਰੇ ਦੀ ਯਾਦ 'ਚ ਡੇਰਾ ਕਾਰਸੇਵਾ ਆਲਮਗੀਰ ਵਿਖੇ ਮੂਲ ਮੰਤਰ ਦੇ ਜਾਪ ਕਰਵਾਏ

ਅਜੀਤ ਡੈਸਕ 08-06-2026
ਆਲਮਗੀਰ, 7 ਜੂਨ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ 6 ਜੂਨ 1984 ਨੂੰ ਦੇਸ਼ ਭਰ ਵਿਚ ਸ਼ਹੀਦ ਹੋਏ ਹਜ਼ਾਰਾਂ ਨਿਰਦੋਸ਼ ਸ਼ਰਧਾਵਾਨ ਸੰਗਤਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਮੂਲ ਮੰਤਰ ਦੇ ਜਾਪ ਕਰਵਾਏ | ਇਸ ਮੌਕੇ ਹਾਜ਼ਰ ਸੰਗਤਾਂ ਨੂੰ ਜੂਨ 1984 ਦੇ ਸ਼ਹੀਦੀਆਂ ਨਾਲ ਭਰੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਜਥੇਦਾਰ ਭਿੰਦਾ ਨੇ ਦੱਸਿਆ ਕਿ ਭਾਰਤੀ ਫੌਜਾਂ ਨੇ ਸ੍ਰੀ ਦਰਬਾਰ ਸਾਹਿਬ ਨੂੰ ਘੇਰਾ ਪਾ ਕੇ ਤੋਪਾਂ, ਟੈਂਕਾਂ ਅਤੇ ਗੋਲੀਆਂ ਨਾਲ ਸ਼ਰਧਾਵਾਨ ਸੰਗਤਾਂ ਨੂੰ ਸ਼ਹੀਦ ਕਰਕੇ ਔਰੰਗਜੇਬ ਅਤੇ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ ਸੀ | ਉਨ੍ਹਾਂ ਨੇ ਉਕਤ ਸ਼ਹੀਦਾਂ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਮੂਲ ਮੰਤਰ ਦੇ ਜਾਪ ਕਰਕੇ ਪੰਥ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕੀਤੀ ਜਾਵੇ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਬੰਟੀ, ਬੀਬੀ ਨੀਲਮ ਕੌਰ, ਲਖਵਿੰਦਰ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਬਲਜੀਤ ਕੌਰ, ਨਰਿੰਦਰ ਕੌਰ, ਹਰਜਿੰਦਰ ਕੌਰ, ਕੁਲਵੰਤ ਸਿੰਘ ਸ਼ਿਮਲਾਪੁਰੀ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਲੁਧਿਆਣਾ-ਅਪਰਾਧਨਾਮਾ ਅਗਲੀ ਖ਼ਬਰ ਅਕਾਲਗੜ੍ਹ ਖੁਰਦ ਖੇਤੀਬਾੜੀ ਸਭਾ ਨਾਲ ਜੁੜੇ ਪਿੰਡ ਤੁੰਗਾਹੇੜੀ ਨੂੰ ਅਲੱਗ ਕਰਨ 'ਤੇ ਮੈਂਬਰਾਂ/ਕਿਸਾਨਾਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।