18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੁਲਿਸ ਵਲੋਂ ਨੌਜਵਾਨ ਵਰਗ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਭਾਗ ਸਿੰਘ ਸਰੀਂਹ <br/>

ਅਜੀਤ ਡੈਸਕ 09-06-2026
ਆਲਮਗੀਰ, 8 ਜੂਨ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਮੰਗਾਂ ਦੇ ਹੱਕ 'ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕਰਕੇ ਅਣਮਨੁੱਖੀ ਕਾਰਾ ਕੀਤਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦਾ ਸੀ ਕਿ ਆਮ ਆਦਮੀ ਦੀ ਸਰਕਾਰ ਬਣਾਓ, ਕਿਸੇ ਨੂੰ ਧਰਨਾ ਪ੍ਰਦਰਸ਼ਨ ਨਹੀਂ ਕਰਨਾ ਪਵੇਗਾ ਅਤੇ ਨਾ ਹੀ ਟੈਂਕੀਆਂ 'ਤੇ ਚੜ੍ਹਨਾ ਪਵੇਗਾ, ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾ-ਆਡਰ ਦੀ ਨਾਮ ਦੀ ਕੋਈ ਚੀਜ਼ ਨਹੀਂ ਹੈ, ਹਰ ਰੋਜ਼ ਲੁੱਟ ਖੋਹ ਅਤੇ ਮਾਰ-ਧਾੜ ਦੀਆਂ ਵਾਰਦਾਤਾਂ ਹੋ ਰਹੀਆਂ ਹਨ | ਨਸ਼ੇ ਦੀ ਬਹੁਤਾਤ ਕਾਰਨ ਹਰ ਰੋਜ਼ ਮਾਵਾਂ ਦੇ ਨੌਜਵਾਨ ਪੁੱਤ ਮਰ ਰਹੇ ਹਨ ਅਤੇ ਨਾ ਹੀ ਪੰਜਾਬ ਦੀਆਂ ਧੀਆਂ ਸੁਰੱਖਿਅਤ ਹਨ, ਜਿਸ ਦੀ ਮਿਸਾਲ ਲੁਧਿਆਣੇ ਦੀਆਂ 9 ਕੁੜੀਆਂ ਦਾ ਗੁੰਮ ਹੋਣਾ ਅਤੇ ਮੁਹਾਲੀ ਤੇ ਨਵਾਂ ਸ਼ਹਿਰ 'ਚ ਕੁੜੀਆਂ ਦਾ ਕਤਲ ਹੋਣਾ ਹੈ | ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ 'ਤੇ ਤਸ਼ੱਦਦ ਕਰਨਾ ਬੰਦ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਨਹੀਂ ਤਾਂ ਬਹੁਜਨ ਸਮਾਜ ਪਾਰਟੀ ਸੜਕਾਂ 'ਤੇ ਉਤਰਨ ਨੂੰ ਤਿਆਰ ਬੈਠੀ ਹੈ |

ਪਿਛਲੀ ਖ਼ਬਰ ਅੱਜ ਲਾਡੋਵਾਲ ਟੋਲ ਪਲਾਜ਼ਾ 2 ਘੰਟੇ ਰਹੇਗਾ ਪਰਚੀ ਮੁਕਤ-ਸੁੱਖ ਗਿੱਲ ਮੋਗਾ, ਜਥੇ: ਨਿਮਾਣਾ <br/> ਅਗਲੀ ਖ਼ਬਰ ਵਿਧਾਇਕ ਬੱਗਾ ਨੇ ਵਾਰਡ ਨੰਬਰ ਇਕ 'ਚ 300 ਦੇ ਕਰੀਬ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।