17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੰੂ ਸੌਂਪੀ ਵੱਡੀ ਜ਼ਿੰਮੇਵਾਰੀ <br/>

ਅਜੀਤ ਡੈਸਕ 09-06-2026
ਲੁਧਿਆਣਾ, 8 ਜੂਨ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਦੇ ਹਾਈਕਮਾਂਡ ਵਲੋਂ ਪੰਜਾਬ ਵਿਚ ਪਾਰਟੀ ਨੰੂ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਲੁਧਿਆਣਾ ਦੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੰੂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਪਾਰਟੀ ਵਲੋਂ ਉਨ੍ਹਾਂ ਨੰੂ ਪੰਜਾਬ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨੂੰ ਪਾਰਟੀ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ, ਪ੍ਰਸ਼ਾਸਨਿਕ ਤਜਰਬੇ ਅਤੇ ਲੋਕਾਂ ਨਾਲ ਜੁੜੇ ਕੰਮਾਂ ਦੀ ਮਾਨਤਾ ਵਜੋਂ ਦੇਖਿਆ ਜਾ ਰਿਹਾ ਹੈ | ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਤਜਰਬੇ ਦਾ ਲਾਭ ਹੁਣ ਸੂਬਾ ਪੱਧਰ 'ਤੇ ਸੰਗਠਨ ਨੰੂ ਮਿਲੇਗਾ | ਮੇਅਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਹੁਣ ਉਹ ਸੂਬਾ ਪੱਧਰ 'ਤੇ ਪਾਰਟੀ ਦੀਆਂ ਗਤੀਵਿਧੀਆਂ ਨੰੂ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕ ਮੁੱਦਿਆਂ ਨੰੂ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਸਿਆਸੀ ਹਲਕਿਆਂ ਵਿਚ ਇਸ ਨਿਯੁਕਤੀ ਨੰੂ ਆਮ ਆਦਮੀ ਪਾਰਟੀ ਵਲੋਂ ਮਹਿਲਾ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਢਾਂਚੇ ਨੰੂ ਵਿਸਥਾਰ ਦੇਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ਚਿੰਤਾ ਦਾ ਵਿਸ਼ਾ-ਰਮੇਸ਼ ਜੋਸ਼ੀ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਜਾਨਵਰਾਂ ਵਿਚ ਖ਼ੂਨ ਚੜ੍ਹਾਉਣ ਬਾਰੇ ਮੋਢੀ ਕਾਰਜਸ਼ਾਲਾ ਦਾ ਕੀਤਾ ਪ੍ਰਬੰਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।