17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ਚਿੰਤਾ ਦਾ ਵਿਸ਼ਾ-ਰਮੇਸ਼ ਜੋਸ਼ੀ <br/>

ਅਜੀਤ ਡੈਸਕ 09-06-2026
ਲੁਧਿਆਣਾ, 8 ਜੂਨ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸਕੱਤਰ ਰਮੇਸ਼ ਜੋਸ਼ੀ ਨੇ ਸੂਬੇ ਵਿਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਹੈ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਮਨ ਵਿਚੋਂ ਕਾਨੂੰਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ, ਜਿਸ ਕਾਰਨ ਸੂਬੇ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਆਏ ਦਿਨ ਬੰਬ ਧਮਾਕਿਆਂ, ਗੋਲੀਬਾਰੀ, ਡਕੈਤੀਆਂ, ਫਿਰੌਤੀ ਅਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ | ਇਨ੍ਹਾਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ | ਲੋਕ ਆਪਣੇ ਘਰਾਂ, ਕਾਰੋਬਾਰਾਂ ਅਤੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ | ਸੂਬਾ ਸਰਕਾਰ ਅਪਰਾਧਾਂ 'ਤੇ ਪ੍ਰਭਾਵਸ਼ਾਲੀ ਕੰਟਰੋਲ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ | ਜੋਸ਼ੀ ਨੇ ਕਿਹਾ ਕਿ ਮੌਜੂਦਾ ਸਰਕਾਰ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਰਾਜਨੀਤਿਕ ਵਿਰੋਧੀਆਂ ਖਿਲਾਫ਼ ਕਾਰਵਾਈ ਕਰਨ ਲਈ ਜ਼ਿਆਦਾ ਕਰ ਰਹੀ ਹੈ, ਜਦਕਿ ਲੋਕਾਂ ਦੀ ਸੁਰੱਖਿਆ ਅਤੇ ਅਪਰਾਧ ਨਿਯੰਤਰਣ ਵਰਗੇ ਮਹੱਤਵਪੂਰਨ ਮੁੱਦਿਆਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਪਰਾਧੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਪੁਲਿਸ ਨੂੰ ਸੁਤੰਤਰ ਤੌਰ 'ਤੇ ਕੰਮ ਕਰਨ ਦਿੱਤਾ ਜਾਵੇ ਤੇ ਆਮ ਲੋਕਾਂ ਵਿਚ ਸੁਰੱਖਿਆ ਤੇ ਭਰੋਸੇ ਦਾ ਮਾਹੌਲ ਕਾਇਮ ਕਰਨ ਲਈ ਠੋਸ ਕਦਮ ਚੁੱਕੇ ਜਾਣ |

ਪਿਛਲੀ ਖ਼ਬਰ ਦੀਵਾਨ ਨੇ ਮਾਨ ਦੇ 45 ਹਜ਼ਾਰ ਕਿੱਲੋਮੀਟਰ ਸੜਕਾਂ ਦੀ ਮੁਰੰਮਤ ਵਾਲੇ ਇਸ਼ਤਿਹਾਰਾਂ 'ਤੇ ਚੁੱਕੇ ਸਵਾਲ <br/> ਅਗਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੰੂ ਸੌਂਪੀ ਵੱਡੀ ਜ਼ਿੰਮੇਵਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।