17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹਥਿਆਰਬੰਦ ਲੁਟੇਰੇ ਨੌਜਵਾਨ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ <br/>

ਅਜੀਤ ਡੈਸਕ 09-06-2026
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੱਖਬਾਗ ਦੇ ਬਾਹਰੋਂ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਨੌਜਵਾਨ ਅਮਨ ਸ਼ਰਮਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਰੱਖਬਾਗ ਨੇੜੇ ਜਾ ਰਿਹਾ ਸੀ, ਜਦੋਂ ਉਹ ਰੱਖਬਾਗ ਦੇ ਨੇੜੇ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਥੇ ਆਏ ਤੇ ਉਨ੍ਹਾਂ ਨੇ ਉਸ ਪਾਸੋਂ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਅਮਨ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਰਿਹਾ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਮੰਗਤ ਰਾਮ ਵਾਸੀ ਆਜ਼ਾਦ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਧੂਰੀ ਲਾਈਨ ਨੇੜੇ ਡਬੂ ਚਿਕਨ ਤੋਂ ਕਾਬੂ ਕੀਤਾ ਹੈ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਹੋਰ ਕਈ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |
ਜਾਇਦਾਦ ਦੀ ਭੰਨਤੋੜ
ਪੁਲਿਸ ਨੇ ਗੋਪਾਲ ਪੋਦਾਰ ਵਾਸੀ ਸੰਤ ਨਗਰ ਦੀ ਸ਼ਿਕਾਇਤ 'ਤੇ ਨੀਰਜ ਪੋਦਾਰ, ਅਭਿਨਵ ਪੋਦਾਰ, ਪਵਨ ਰਾਣੀ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਜਾਇਦਾਦ ਦੀ ਭੰਨਤੋੜ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਅਮਨ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਬਿਹਾਰੀ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ |
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਰੱਖੀ ਪਤਨੀ ਪ੍ਰੇਮ ਕੁਮਾਰ ਵਾਸੀ ਪ੍ਰੀਤਮ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਸੰਧੂ ਨਗਰ ਨੇੜਿਉਂ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਬਿ੍ਜ ਵਾਸੀ ਕੁਲਦੀਪ ਨਗਰ ਅਤੇ ਪੰਕਜ ਵਾਸੀ ਨੂਰ ਵਾਲਾ ਰੋਡ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਚੋਰੀ ਦਾ ਮਾਮਲਾ
ਪੁਲਿਸ ਨੇ ਮੰਨਤ ਵਾਸੀ ਅਮਨ ਪਾਰਕ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਵਿਸ਼ਾਲ ਪੁੱਤਰ ਕਸ਼ਮੀਰੀ ਲਾਲ ਅਤੇ ਲਕਸ਼ਮੀ ਪੁੱਤਰੀ ਕਸ਼ਮੀਰੀ ਲਾਲ ਵਾਸੀ ਜਲੰਧਰ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਉਸ ਪਾਸ ਰਹਿ ਰਹੇ ਹਨ ਅਤੇ ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਉਸ ਦੇ ਘਰੋਂ ਸੋਨੇ ਦੀ ਚੇਨ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਹਨਾਂ ਦੀ ਗਿ੍ਫ਼ਤਾਰੀ ਸੰਭਵ ਨਹੀਂ ਹੋ ਸਕੀ ਹੈ |
ਬੁੱਢੇ ਦਰਿਆ ਵਿਚ ਗੰਦਗੀ ਸੁੱਟਣ 'ਤੇ ਕੇਸ ਦਰਜ
ਪੁਲਿਸ ਨੇ ਨਗਰ ਨਿਗਮ ਦੇ ਸਹਾਇਕ ਇੰਜੀਨੀਅਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਮਿਲਾਵਟਖੋਰੀ ਦਾ ਦੈਂਤ ਗਲ਼ੋਂ ਲਾਹੁਣ ਲਈ ਜਾਗਰੂਕ ਹੋਣ ਦੀ ਲੋੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।