16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਿੰਦਰਾ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 09-06-2026
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਮੈਂਬਰ ਐੱਨ. ਆਈ. ਐੱਸ. ਡੀ. ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਸੁਖਵਿੰਦਰ ਸਿੰਘ ਬਿੰਦਰਾ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੇ ਭਵਿੱਖ, ਰੋਜ਼ਗਾਰ ਅਤੇ ਵਿਕਾਸ ਨਾਲ ਜੁੜੇ ਮਸਲਿਆਂ 'ਤੇ ਚਰਚਾ ਹੋਈ | ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਬਿੰਦਰਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਾਉਣ ਬਾਰੇ ਵਿਆਪਕ ਚਰਚਾ ਹੋਈ, ਕਿ ਕਿਸ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਕਿਵੇਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ | ਇਸ ਮੁਲਾਕਾਤ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ | ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ |

ਪਿਛਲੀ ਖ਼ਬਰ ਉਮੰਗ ਯੋਗਾ ਵਲੋਂ 'ਨਾਦ ਤਰੰਗ' ਗੋਂਗ ਸਾਊਾਡ ਹੀਲਿੰਗ ਦਾ ਸਫਲਤਾਪੂਰਵਕ ਆਯੋਜਨ <br/> ਅਗਲੀ ਖ਼ਬਰ ਢੰਡਾਰੀ ਕਲਾਂ ਨੌਜਵਾਨ ਸਭਾ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।