ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸ਼ੇਰ-ਏ-ਪੰਜਾਬ ਢਾਬੇ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਅਨੁਸਾਰ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਲੜਾਈ ਦੀ ਇਕ ਵੀਡੀਓ ਵਾਇਰਲ ਹੋਈ ਸੀ | ਇਹ ਲੜਾਈ ਸ਼ੇਰ-ਏ-ਪੰਜਾਬ ਢਾਬੇ ਦੇ ਬਾਹਰ ਸੜਕ 'ਤੇ ਹੋ ਰਹੀ ਸੀ | ਪੁਲਿਸ ਅਨੁਸਾਰ ਜਦੋਂ ਉਥੇ ਮÏਕੇ 'ਤੇ ਜਾ ਕੇ ਚੈਕ ਕੀਤਾ ਗਿਆ ਤਾਂ ਉਕਤ ਢਾਬਾ ਖੁੱਲ੍ਹਾ ਸੀ ਅਤੇ ਢਾਬਾ ਪ੍ਰਬੰਧਕਾਂ ਵਲੋਂ ਗਾਹਕਾ ਨੂੰ ਦੇਰ ਰਾਤ ਤੱਕ ਖਾਣਾ ਦਿੱਤਾ ਜਾ ਰਿਹਾ ਸੀ, ਜੋ ਕਿ ਨਿਯਮਾਂ ਦੀ ਉਲੰਘਣਾ ਹੈ, ਜਿਸ 'ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ¢