ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਇਕ ਹਵਾਲਾਤੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸੁਖਵਿੰਦਰ ਸਿੰਘ ਵਜੋਂ ਕੀਤੀ ਹੋਈ ਹੈ ਅਤੇ ਉਹ ਮੂਲ ਰੂਪ ਵਿਚ ਬਟਾਲਾ ਦਾ ਰਹਿਣ ਵਾਲਾ ਸੀ | ਮਿ੍ਤਕ ਨੂੰ ਕੁੱਝ ਸਮਾਂ ਪਹਿਲਾਂ ਹੀ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਕ ਅਪਰਾਧਿਕ ਮਾਮਲੇ ਵਿਚ ਕਾਬੂ ਕੀਤਾ ਸੀ ਅਤੇ ਅੱਜਕੱਲ੍ਹ ਉਹ ਜੇਲ੍ਹ ਵਿਚ ਬੰਦ ਸੀ | ਉਸਨੇ ਆਪਣੀ ਬੈਰਕ ਵਿਚ ਅੱਜ ਸਵੇਰੇ ਫਾਹਾ ਲਗਾ ਲਿਆ | ਸੂਚਨਾ ਮਿਲਦੇ ਜੇਲ੍ਹ ਉਚ ਅਧਿਕਾਰੀ ਮÏਕੇ 'ਤੇ ਪਹੁੰਚੇ ਅਤੇ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਮੌਕੇ 'ਤੇ ਪਹੁੰਚੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ, ਜਿੱਥੇ ਕਿ ਭਲਕੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ |