24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਾਜਾਇਜ਼ ਕਾਲੋਨੀਆਂ 'ਤੇ ਚੱਲਿਆ ਨਿਗਮ ਦਾ ਬੁਲਡੋਜ਼ਰ <br/>

ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਨੰੂ ਤੇਜ ਕਰਦਿਆਂ ਨਗਰ ਨਿਗਮ ਨੇ ਜ਼ੋਨ ਬੀ. ਅਧੀਨ ਆਉਂਦੇ ਇਲਾਕਿਆਂ ਵਿਚ ਬਣ ਰਹੀਆਂ ਦੋ ਨਾਜਾਇਜ਼ ਕਾਲੋਨੀਆਂ 'ਤੇ ਬੁਲਡੋਜ਼ਰ ਚਲਾ ਦਿੱਤਾ | ਇਹ ਕਾਰਵਾਈ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੀਤੀ ਗਈ | ਨਿਗਮ ਦੇ ਬਿਲਡਿੰਗ ਬਰਾਂਚ ਵਲੋਂ ਸੁਖਦੇਵ ਨਗਰ ਅਤੇ ਉਂਕਾਰ ਵਿਹਾਰ ਦੇ ਪਿੱਛੇ ਤਿਕੋਣਾ ਪਾਰਕ ਨੇੜੇ ਵਿਕਸਤ ਕੀਤੀਆਂ ਜਾ ਰਹੀਆਂ ਦੋ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ | ਸਹਾਇਕ ਟਾਊਨ ਪਲਾਨਰ ਨਿਰਵਾਣ ਨੇ ਦੱਸਿਆ ਕਿ ਕਾਲੋਨੀ ਮਾਲਕਾਂ ਨੰੂ ਪਹਿਲਾਂ ਵੀ ਕਈ ਵਾਰ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਵਲੋਂ ਗੈਰ-ਕਾਨੰੂਨੀ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ | ਇਸ ਕਾਰਨ ਨਗਰ ਨਿਗਮ ਨੰੂ ਸਖ਼ਤ ਕਾਰਵਾਈ ਕਰਨੀ ਪਈ | ਏ.ਟੀ.ਪੀ. ਨਿਰਵਾਣ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਕਿਸੇ ਵੀ ਕਾਲੋਨੀ ਵਿਚ ਪੈਸਾ ਨਿਵੇਸ਼ ਕਰਨ ਤੋਂ ਪਹਿਲਾਂ ਉਸ ਦੀ ਕਾਨੰੂਨੀ ਸਥਿਤੀ ਬਾਰੇ ਪੂਰੇ ਜਾਣਕਾਰੀ ਹਾਸਲ ਕਰਨ | ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਨਗਰ ਨਿਗਮ ਤੇ ਸਬੰਧਿਤ ਜ਼ੋਨਲ ਦਫ਼ਤਰਾਂ ਵਿਚ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਨਿਗਮ ਅਧਿਕਾਰੀਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਬਿਲਡਿੰਗ ਪਲਾਨ ਮਨਜ਼ੂਰ ਕਰਵਾਏ ਬਿਨਾਂ ਕਿਸੇ ਵੀ ਤਰ੍ਹਾਂ ਦੀ ਉਸਾਰੀ ਸ਼ੁਰੂ ਨਾ ਕੀਤੀ ਜਾਵੇ | ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿਚ ਵੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ ਕਰਕੇ ਹੜਤਾਲ 'ਤੇ ਜਾਣ... ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਹਵਾਲਾਤੀ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।