24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ ਕਰਕੇ ਹੜਤਾਲ 'ਤੇ ਜਾਣ ਦਾ ਐਲਾਨ <br/>

ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਜਤਿੰਦਰ ਭੰਬੀ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ ਕਰਕੇ ਹੜਤਾਲ 'ਤੇ ਜਾਣ ਦਾ ਐਲਾਨ ਕਰਦੇ ਹੋਏ ਯੂਨੀਅਨ ਦੇ ਆਗੂਆਂ ਵਲੋਂ ਬੱਸ ਸਟੈਂਡ ਲੁਧਿਆਣਾ ਵਿਖੇ ਜਿੱਥੇ ਸਮੂਹ ਡਿਪੂ ਕਮੇਟੀਆਂ ਅਤੇ ਵਰਕਰ ਸਾਥੀਆਂ ਨੂੰ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਵੱਲ ਧਿਆਨ ਦਿਵਾਉਂਦੇ ਹੋਏ ਵਿਭਾਗਾਂ ਦੇ ਨਿੱਜੀਕਰਨ ਦਾ ਵਿਰੋਧ ਕੀਤਾ, ਉੱਥੇ ਹੀ ਉਨ੍ਹਾਂ ਸਮੂਹ ਸਾਥੀਆਂ ਨੂੰ ਇਸ ਹੜਤਾਲ ਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਡੀਆਂ ਹੱਕੀ ਮੰਗਾਂ ਮੰਗਣ ਦਾ ਅਧਿਕਾਰ ਹੈ, ਪਰ ਸੂਬਾ ਸਰਕਾਰ ਵਲੋਂ ਸਾਡੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਦੀ ਮਿਸਾਲ ਸਭ ਦੇ ਸਾਹਮਣੇ ਹੈ ਕਿ ਕਿਸ ਤਰ੍ਹਾਂ ਸਾਡੇ ਸਾਥੀਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿਹੜੇ ਸੰਘਰਸ਼ ਕਰਦੇ ਮੁਲਾਜ਼ਮਾਂ 'ਤੇ ਨਾਜਾਇਜ਼ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸਾਡੇ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 9 ਜੂਨ ਤੋਂ ਪੰਜਾਬ ਰੋਡਵੇਜ਼ ਪਨਬੱਸ ਦਾ ਚੱਕਾ ਜਾਮ ਰਹੇਗਾ ਅਤੇ ਹੜਤਾਲ ਸ਼ੁਰੂ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 10 ਜੂਨ 2026 ਨੂੰ 12 ਵਜੇ ਤੋਂ ਬਾਅਦ ਦੁਪਹਿਰ ਤੋਂ ਪੀ.ਆਰ.ਟੀ.ਸੀ. ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਸਮੇਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 11 ਜੂਨ 2026 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇ | ਅਸੀਂ ਜਥੇਬੰਦੀ ਵੱਲੋਂ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ, ਮੁਲਾਜ਼ਮ, ਸਟੂਡੈਂਟਸ ਜਥੇਬੰਦੀਆਂ ਨੂੰ ਸੰਘਰਸ਼ ਦੀ ਹਮਾਇਤ ਦੀ ਅਪੀਲ ਕਰਦੇ ਹਾਂ ਤਾਂ ਜੋ ਵਿਰਾਸਤੀ ਵਿਭਾਗਾਂ ਨੂੰ ਬਚਾਉਣ ਅਤੇ ਨੌਜਵਾਨਾਂ ਦੇ ਰੋਜ਼ਗਾਰ ਬਚਾਉਣ ਲਈ ਸੰਘਰਸ਼ਾਂ ਦੀ ਹਮਾਇਤ ਕੀਤੀ ਜਾਵੇ |

ਪਿਛਲੀ ਖ਼ਬਰ ਜੀ. ਐਸ. ਟੀ. ਚੋਰੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਨਾਜਾਇਜ਼ ਕਾਲੋਨੀਆਂ 'ਤੇ ਚੱਲਿਆ ਨਿਗਮ ਦਾ ਬੁਲਡੋਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।