24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜੀ. ਐਸ. ਟੀ. ਚੋਰੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੀ.ਐਸ.ਟੀ. ਚੋਰੀ ਕਰਨ ਦੇ ਮਾਮਲੇ ਵਿਚ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟੈਕਸ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਾਲ ਇੰਟਰਪ੍ਰਾਈਜਜ ਵਾਹਿਗੁਰੂ ਇੰਡਸਟਰੀ ਦੇ ਮਾਲਕਾਂ ਅਤੇ ਅਭਿਸ਼ੇਕ ਕੁਮਾਰ ਵਾਸੀ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਦੀ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਜੀ.ਐਸ.ਟੀ. ਨੰਬਰ ਹਾਸਿਲ ਕਰਕੇ ਟੈਕਸ ਦੀ ਚੋਰੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਹਨਾਂ ਮਾਮਲਿਆਂ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ ਕਰਕੇ ਹੜਤਾਲ 'ਤੇ ਜਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।