25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਜ਼ਦੂਰ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਜਤਿੰਦਰ ਭੰਬੀ)-ਕਾਰਖ਼ਾਨਾ ਮਜ਼ਦੂਰ ਯੂਨੀਅਨ ਅਤੇ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਸੱਦੇ 'ਤੇ ਤਨਖ਼ਾਹ 'ਚ ਵਾਧੇ ਅਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਮਜ਼ਦੂਰ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਘਰਸ਼ ਨੂੰ ਹਿਮਾਇਤ ਦਿੰਦਿਆਂ ਅਨੇਕਾਂ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ 'ਚ ਸ਼ਮੂਲੀਅਤ ਕੀਤੀ ਗਈ | ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਮੰਗ ਪੱਤਰ ਰਾਹੀਂ ਜਥੇਬੰਦੀਆਂ ਨੇ ਮੰਗ ਕੀਤੀ ਕਿ ਅੱਠ ਘੰਟੇ ਕੰਮ ਦਿਹਾੜੀ ਲਾਗੂ ਕੀਤੀ ਜਾਵੇ, ਮਹੀਨਾਵਾਰ ਘੱਟੋ-ਘੱਟ ਤਨਖ਼ਾਹ 30 ਹਜ਼ਾਰ ਰੁਪਏ ਕੀਤੀ ਜਾਵੇ, ਓਵਰਟਾਈਮ ਦਾ ਦੁੱਗਣਾ ਭੁਗਤਾਨ ਕੀਤਾ ਜਾਵੇ, ਔਰਤ ਮਜ਼ਦੂਰਾਂ ਨੂੰ ਮਰਦ ਮਜ਼ਦੂਰਾਂ ਬਰਾਬਰ ਤਨਖ਼ਾਹ ਦਿੱਤੀ ਜਾਵੇ, ਹਫਤਾਵਾਰੀ, ਸਰਕਾਰੀ, ਤਿਉਹਾਰ, ਬਿਮਾਰੀ ਆਦਿ ਤਨਖ਼ਾਹ ਸਮੇਤ ਛੁੱਟੀਆਂ ਅਤੇ ਸਾਰੇ ਕਾਨੂੰਨੀ ਕਿਰਤ ਹੱਕ ਲਾਗੂ ਕੀਤੇ ਜਾਣ, ਮਜ਼ਦੂਰ ਵਿਰੋਧੀ ਚਾਰ ਨਵੇਂ ਕਿਰਤ ਕੋਡ ਰੰਦ ਕੀਤੇ ਜਾਣ, ਲੱਕ ਤੋੜ ਮਹਿੰਗਾਈ ਨੂੰ ਨੱਥ ਪਾਈ ਜਾਵੇ | ਰੋਸ ਮੁਜ਼ਾਹਰੇ ਨੂੰ ਕਾਰਖ਼ਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਜਗਦੀਸ਼ ਸਿੰਘ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੀ ਸੂਬਾ ਆਗੂ ਰਵਿੰਦਰ ਕੌਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਨੀ, ਪੰਜਾਬ ਲੋਕ ਸੱਭਿਆਚਾਰਕ ਮੰਚ ਤੋਂ ਕਸਤੂਰੀ ਲਾਲ, ਸੰਘਰਸ਼ਸ਼ੀਲ ਮਜ਼ਦੂਰ ਮੋਰਚਾ ਤੋਂ ਆਰਜ਼ੂ ਖ਼ਾਨ, ਮਲਕੀਤ ਸਿੰਘ ਆਗੂ ਮਜ਼ਦੂਰ ਯੂਨੀਅਨ ਖੰਨਾ ਸਮਰਾਲਾ, ਹਰਪ੍ਰੀਤ ਕੌਰ ਆਗੂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਨੌਜਵਾਨ ਦਿਨ-ਦਿਹਾੜੇ ਸਵਰਨਕਾਰ ਦੀ ਦੁਕਾਨ ਤੋਂ 5 ਲੱਖ ਰੁਪਏ ਮੁੱਲ ਦਾ ਸੋਨੇ ਦਾ ਹਾਰ ਚੋਰੀ ਕਰਕੇ ਫ਼ਰਾਰ <br/> ਅਗਲੀ ਖ਼ਬਰ ਜੀ. ਐਸ. ਟੀ. ਚੋਰੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।