ਲਾਡੋਵਾਲ, 9 ਜੂਨ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕਾਂ ਨੂੰ ਕੇਵਲ ਕਾਂਗਰਸ ਦੀ ਸਰਕਾਰ ਵੇਲੇ ਹੀ ਵਿਕਾਸ ਕਾਰਜ, ਸੜਕਾਂ ਦਾ ਨਿਰਮਾਣ, ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਗੱਫੇ ਅਤੇ ਸਿਹਤ ਸਹੂਲਤਾਂ ਦੇ ਕੇ ਨਿਵਾਜਣਾ ਕੀਤਾ ਗਿਆ, ਜੇਕਰ ਫਿਰ ਇਨ੍ਹਾਂ ਸਹੂਲਤਾਂ ਦਾ ਆਨੰਦ ਮਾਣਨਾ ਚਾਹੁੰਦੇ ਹੋ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਤਾ ਵਿਚ ਲਿਆਉਣਾ ਜ਼ਰੂਰੀ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਪਿੰਡ ਹੁਸੈਨਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਮੈਂ ਤੇ ਮੇਰੇ ਸਾਥੀ ਰੁੱਸੇ ਹੋਏ ਕਾਂਗਰਸੀ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਮਨਾ ਰਹੇ ਹਾਂ, ਤਾਂ ਜੋ ਉਹ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਗ਼ਲਤ ਨਾ ਕਰ ਜਾਣ, ਜਿਸ ਕਰਕੇ ਹਲਕੇ ਅੰਦਰ ਨੁੱਕੜ ਮੀਟਿੰਗਾਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਬਾੜੇਵਾਲ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਕੁੱਝ ਨਹੀਂ ਕੀਤਾ, ਚਾਰ ਸਾਲ ਤੋਂ ਉਪਰ ਸਮਾਂ ਬੀਤ ਚੁੱਕਾ ਹੈ, ਇਸ ਸਰਕਾਰ ਨੇ ਡੱਕਾ ਦੋਹਰਾ ਨਹੀਂ ਕੀਤਾ, ਸਗੋਂ ਨÏਜਵਾਨ ਨਸ਼ਿਆਂ ਵਿਚ ਬੁਰੀ ਤਰ੍ਹਾਂ ਗ਼ਲਤਾਨ ਹੋ ਚੁੱਕੇ ਹਨ, ਦਿਨ ਦਿਹਾੜੇ ਚੋਰੀਆਂ ਲੁੱਟਾਂ, ਖੋਹਾਂ ਹੋ ਰਹੀਆਂ ਹਨ, ਲਾਅ ਐਂਡ ਆਰਡਰ ਨਾ ਦੀ ਕੋਈ ਚੀਜ਼ ਦਿਸ ਨਹੀਂ ਰਹੀ ਅਤੇ ਨÏਕਰੀਆਂ ਮੰਗਣ ਵਾਲਿਆਂ ਦੇ ਡਾਂਗਾਂ ਫੇਰੀਆਂ ਜਾਂਦੀਆਂ ਹਨ ਸੋ ਪੰਜਾਬ ਨੂੰ ਖ਼ੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ਵੱਲ ਲਿਜਾਣਾ ਚਾਹੁੰਦੇ ਹੋ, ਪੰਜਾਬ ਨੂੰ ਹੱਸਦਾ ਵੱਸਦਾ ਦੇਖਣਾ ਚਾਹੁੰਦੇ ਹੋ ਤਾਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਲਿਆਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ | ਇਸ ਮÏਕੇ ਸਾਬਕਾ ਸਰਪੰਚ ਪ੍ਰਸ਼ੋਤਮ ਲਾਲ, ਬੀਕਾ ਸੈਮੁਲ, ਰਾਮ ਲਾਲ, ਲਛਮਣ ਦਾਸ, ਲੱਕੀ, ਗੋਰਾ, ਸੋਮਾ ਰਾਮ, ਬਲਵੀਰ ਰਾਮ, ਗਗਨਦੀਪ, ਨੀਰਜ ਅਤੇ ਅਜੇ ਕੁਮਾਰ ਆਦਿ ਵੀ ਹਾਜ਼ਰ ਸਨ |