25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਾਵਰਕਾਮ ਪੈਨਸ਼ਨਰਜ਼ ਜਨਤਾ ਨਗਰ ਮੰਡਲ ਵਲੋਂ ਵਰਕਿੰਗ ਕਮੇਟੀ ਦੀ ਮੀਟਿੰਗ <br/>

ਪਾਵਰਕਾਮ ਪੈਨਸ਼ਨਰਜ਼ ਜਨਤਾ ਨਗਰ ਵਰਕਿੰਗ ਕਮੇਟੀ ਦੀ ਮੀਟਿੰਗ ਮÏਕੇ ਕਸ਼ਮੀਰ ਸਿੰਘ ਬੱਲ, ਪਰਮਜੀਤ ਸਿੰਘ ਸੀਹਰਾ, ਜਸਵਿੰਦਰ ਸਿੰਘ ਸੰਧੂ ਈਸ਼ਵਰ ਸਿੰਘ, ਜ਼ੋਰਾ ਸਿੰਘ ਅਤੇ ਹੋਰ | ਤਸਵੀਰ-ਕੁਲਵੰਤ ਸਿੰਘ ਸੱਪਲ <br/> 10-06-2026
ਡਾਬਾ/ਲੁਹਾਰਾ, 9 ਜੂਨ (ਕੁਲਵੰਤ ਸਿੰਘ ਸੱਪਲ)-ਪਾਵਰਕਾਮ ਪੈਨਸ਼ਨਰਜ਼, ਜਨਤਾ ਨਗਰ ਮੰਡਲ ਲੁਧਿਆਣਾ ਵਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਪਾਵਰਕਾਮ ਪੈਨਸ਼ਨਰਜ਼ ਦਫ਼ਤਰ ਵਿਖੇ ਕਸ਼ਮੀਰ ਸਿੰਘ ਬੱਲ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਰਮਜੀਤ ਸਿੰਘ ਸੀਹਰਾ ਜਨਰਲ ਸਕੱਤਰ, ਜਸਵਿੰਦਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਈਸ਼ਵਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜ਼ੋਰਾ ਸਿੰਘ ਮੀਤ ਪ੍ਰਧਾਨ, ਕਿਸ਼ੋਰ ਚੰਦ ਸ਼ਰਮਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਐਸ.ਡੀ.ਓ. ਆਡੀਟਰ, ਚੰਦ ਸਿੰਘ, ਤਰਲੋਚਨ ਸਿੰਘ ਏ.ਏ.ਈ., ਰਨਪਾਲ ਸਿੰਘ, ਬਲਵਿੰਦਰ ਸਿੰਘ, ਜਗਦੀਸ਼ ਚੰਦ ਚÏਧਰੀ ਆਦਿ ਹਾਜ਼ਰ ਸਨ | ਇਸ ਮÏਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪਾਵਰਕਾਮ ਦਫ਼ਤਰ ਮੂਹਰੇ 2600 ਅਪਰੈਟਿਸ ਲਾਈਨ ਮੈਨ ਵਲੋਂ ਸ਼ਾਂਤੀ ਪੂਰਵਕ ਮੁਜ਼ਾਹਰਾ ਕਰ ਰਹੇ ਬੇਰੁਜ਼ਗਾਰ ਕਾਮਿਆਂ 'ਤੇ ਪੰਜਾਬ ਪੁਲਿਸ ਵਲੋਂ ਬੇਅਥਾਹ ਲਾਠੀਚਾਰਜ ਤਸ਼ੱਦਦ ਕੀਤਾ ਗਿਆ, ਜਿਸ ਵਿਚ ਕਾਫ਼ੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਦੇ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀਆਂ ਲੱਤਾਂ ਬਾਂਹਾਂ ਤੋੜੀਆਂ ਗਈਆਂ¢ ਇਸ ਅਣਮਨੁੱਖੀ ਤਸੀਹੇ ਵਿਰੁੱਧ ਜਥੇਬੰਦੀ ਵਲੋਂ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ ਅਤੇ ਕਸੂਰਵਾਰ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ¢ ਪੰਜਾਬ ਸਰਕਾਰ ਵਲੋਂ ਡੀ.ਏ. ਨਾ ਦੇਣ 'ਤੇ ਸਖ਼ਤ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਗਈ ਕਿ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਰਹਿੰਦਾ ਡੀ.ਏ. ਅਤੇ ਬਕਾਇਆ ਤੁਰੰਤ ਦੇ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ¢ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ¢ ਪਰਮਜੀਤ ਸਿੰਘ ਸੀਹਰਾ ਜਨਰਲ ਸਕੱਤਰ ਵਲੋਂ ਆਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ¢

ਪਿਛਲੀ ਖ਼ਬਰ ਕੱਪੜਾ ਵਪਾਰੀ ਖ਼ਿਲਾਫ਼ ਦਰਜ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਅਤੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਨਿਗਮ ਕਮਿਸ਼ਨਰ ਵਲੋਂ ਸਫ਼ਾਈ ਕਾਰਜਾਂ 'ਚ ਕਮੀਆਂ ਮਿਲਣ 'ਤੇ ਅਧਿਕਾਰੀਆਂ ਨੰੂ ਸਖ਼ਤ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।