ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਇੰਜ. ਸਹੋਤਾ
ਅਜੀਤ ਡੈਸਕ
10-06-2026
ਲਾਡੋਵਾਲ, 9 ਜੂਨ (ਬਲਬੀਰ ਸਿੰਘ ਰਾਣਾ)-ਬੇਰੁਜ਼ਗਾਰ ਲਾਈਨਮੈਨਾਂ ਵਲੋਂ ਪਟਿਆਲਾ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਧਰਨਾ ਦੇ ਰਹੇ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤਾ ਅੰਨੇ੍ਹਵਾਹ ਲਾਠੀਚਾਰਜ ਮਨੁੱਖੀ ਅਧਿਕਾਰਾਂ ਦੀ ਖੁੱਲ੍ਹ ਕੇ ਉਲੰਘਣਾ ਹੈ | ਇਹ ਵਿਚਾਰ ਸ਼੍ਰੋਮਣੀ ਪੰਥਕ ਦਲ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਸਹੋਤਾ ਨੇ ਗੱਲਬਾਤ ਕਰਦਿਆਂ ਪੰਜਾਬ ਪੁਲਿਸ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਬੇਰੁਜ਼ਗਾਰ ਨÏਜਵਾਨਾਂ ਨੂੰ ਹੁਣ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਦੀ ਸਰਕਾਰ ਦੀ ਘਟੀਆ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਸਾਡੇ ਦੇਸ਼ ਦਾ ਸੰਵਿਧਾਨ ਹਰ ਇਕ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੰਦਾ ਹੈ ਅਤੇ ਸਰਕਾਰ ਇਨ੍ਹਾਂ ਕੱਚੇ ਮੁਲਾਜ਼ਮਾਂ ਦੀ ਸ਼ਾਂਤਮਈ ਢੰਗ ਨਾਲ ਗੱਲਬਾਤ ਸੁਣਨ ਦੀ ਬਜਾਏ, ਉਨ੍ਹਾਂ ਦੇ ਅਧਿਕਾਰਾਂ ਨੂੰ ਜਬਰ ਜ਼ੁਲਮ ਨਾਲ ਦਬਾਉਣ 'ਚ ਲੱਗੀ ਹੋਈ ਹੈ¢