27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੁਲਾਕਾਤ ਦÏਰਾਨ ਹਵਾਲਾਤੀਆਂ ਨੂੰ ਨਸ਼ੀਲਾ ਪਾਊਡਰ ਦਿੰਦਾ ਕਾਬੂ <br/>

ਅਜੀਤ ਡੈਸਕ 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਮੁਲਾਕਾਤ ਦÏਰਾਨ ਹਵਾਲਾਤੀਆ ਨੂੰ ਨਸ਼ੀਲਾ ਪਾਊਡਰ ਦੇਣ ਵਾਲੇ ਇਕ ਨÏਜਵਾਨ ਨੂੰ ਜੇਲ੍ਹ ਮੁਲਾਜ਼ਮਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ¢ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਸੁਖਚੈਨ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦਕਿ ਹਵਾਲਾਤੀ ਬਲਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ¢ ਜੇਲ੍ਹ ਅਧਿਕਾਰੀਆਂ ਮੁਤਾਬਿਕ ਉਕਤ ਕਥਿਤ ਦੋਸ਼ੀ ਸੁਖਚੈਨ ਸਿੰਘ ਹਵਾਲਾਤੀਆਂ ਬਲਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਜੇਲ੍ਹ ਵਿਚ ਆਇਆ ਸੀ | ਇਹ ਦੋਵੇਂ ਇਕ ਅਪਰਾਧਿਕ ਮਾਮਲੇ ਵਿਚ ਬੰਦ ਹਨ | ਜਦੋਂ ਉਥੇ ਮÏਜੂਦ ਪੁਲਿਸ ਮੁਲਾਜ਼ਮਾਂ ਨੇ ਸੁਖਚੈਨ ਸਿੰਘ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦÏਰਾਨ ਉਸਦੇ ਕਬਜ਼ੇ ਵਿਚੋਂ 8 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜੋ ਕਿ ਉਸਨੇ ਉਕਤ ਹਵਾਲਾਤੀਆਂ ਨੂੰ ਦੇਣਾ ਸੀ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ¢ ਇਨ੍ਹਾਂ ਸਾਰਿਆਂ ਖ਼ਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ ਦੇ ਹਾਲਾਤ ਬਣੇ ਤਰਸਯੋਗ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।