ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਨਾਲ ਜੀਵਨ ਦੇ ਅਸਲ ਮਾਰਗ ਦੀ ਸੱਚਾਈ ਪ੍ਰਾਪਤ ਹੁੰਦੀ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪਿ੍ੰਸ, ਗੁਰਜੀਤ ਸਿੰਘ ਟੋਨੀ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ ਆਦਿ ਹਾਜ਼ਰ ਸਨ |