28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੀ. ਏ. ਯੂ. ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਵਿਚਕਾਰ ਮੌਸਮ ਰਡਾਰ ਸਥਾਪਿਤ ਕਰਨ ਲਈ ਸਮਝੌਤੇ 'ਤੇ ਪੁੱਜੇ <br/>

ਪੀ.ਏ.ਯੂ. ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਵਿਚਕਾਰ ਮੌਸਮ ਰਡਾਰ ਸਥਾਪਿਤ ਕਰਨ ਲਈ ਕੀਤੇ ਸਮਝੌਤੇ ਮੌਕੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡਾ. ਮੱਖਣ ਸਿੰਘ ਭੁੱਲਰ ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਸੁਰਿੰਦਰ ਪੌਲ, ਡਾ. ਰਿਸ਼ੀਪਾਲ ਸਿੰਘ, ਡਾ. ਅਜਮੇਰ ਸਿੰਘ ਢੱਟ ਤੇ ਹੋਰ | ਅਜੀਤ ਤਸਵੀਰ <br/> 10-06-2026
ਲੁਧਿਆਣਾ, 9 ਜੂਨ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਸੁਰਿੰਦਰ ਪੌਲ ਨੇ ਸਮਝੌਤੇ ਉਪਰ ਦਸਤਖ਼ਤ ਕੀਤੇ, ਉਨ੍ਹਾਂ ਨਾਲ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ. ਏ. ਐੱਸ. ਅਤੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਮੌਜੂਦ ਸਨ | ਡਾ. ਸਤਿਬੀਰ ਸਿੰਘ ਗੋਸਲ ਨੇ ਅੰਮਿ੍ਤਸਰ ਵਿਖੇ ਡੌਪਲਰ ਮੌਸਮ ਰਡਾਰ ਸਥਾਪਿਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੌਸਮ ਸੰਬੰਧੀ ਅਗਾਊਾ ਸੂਚਨਾ ਪ੍ਰਣਾਲੀ ਵਿਕਸਿਤ ਹੋਵੇਗੀ | ਭਾਰਤੀ ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਸੁਰਿੰਦਰ ਪੌਲ ਨੇ ਕਿਹਾ ਕਿ ਇਹ ਰਡਾਰ ਮਿਸ਼ਨ ਮੌਸਮ ਸਕੀਮ ਤਹਿਤ ਭਾਰਤ ਸਰਕਾਰ ਦੀ ਯੋਜਨਾਬੰਦੀ ਦਾ ਹਿੱਸਾ ਹੈ | ਉਨ੍ਹਾਂ ਦੱਸਿਆ ਕਿ ਸੀ ਬੈਂਡ ਡੌਪਲਰ ਮੌਸਮੀ ਰਡਾਰ ਕਿ੍ਸ਼ੀ ਵਿਗਿਆਨ ਕੇਂਦਰ ਨਾਗਕਲਾਂ, ਅੰਮਿ੍ਤਸਰ ਵਿਚ ਸਥਾਪਿਤ ਕੀਤਾ ਜਾ ਰਿਹਾ ਹੈ | ਇਹ ਡੌਪਲਰ ਰਡਾਰ 250-300 ਕਿੱਲੋਮੀਟਰ ਦੇ ਘੇਰੇ ਵਿਚ ਮੌਸਮ ਦੀ ਸਹੀ ਜਾਣਕਾਰੀ ਮੁਹੱਈਆ ਕਰਾਉਣ ਦਾ ਕੰਮ ਕਰੇਗਾ | ਇਸ ਨਾਲ ਖੇਤੀ ਸੰਬੰਧੀ ਕਾਰਜਾਂ ਲਈ ਅਗਾਊਾ ਮੌਸਮੀ ਜਾਣਕਾਰੀ 'ਚ ਵਾਧਾ ਹੋਣ ਦੀ ਸੰਭਾਵਨਾ ਹੈ | ਵਿਸ਼ੇਸ਼ ਤੌਰ 'ਤੇ ਪੰਜਾਬ ਖੇਤਰ 'ਚ ਇਸ ਨਾਲ ਮੌਸਮ ਸੰਬੰਧੀ ਜਾਣਕਾਰੀ ਦੇ ਅੰਕੜੇ ਇਕੱਤਰ ਕਰਨ 'ਚ ਸਹਿਯੋਗ ਮਿਲੇਗਾ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ 7 ਕਿ੍ਸ਼ੀ ਵਿਗਿਆਨ ਕੇਂਦਰਾਂ ਜਿਵੇਂ ਅੰਮਿ੍ਤਸਰ, ਪਠਾਨਕੋਟ, ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਨਸਾ ਅਤੇ ਮੁਕਤਸਰ ਅਤੇ ਦੋ ਖੋਜ ਕੇਂਦਰਾਂ ਅਬੋਹਰ ਅਤੇ ਕਪੂਰਥਲਾ ਵਿਚ ਜ਼ਮੀਨੀ ਪੱਧਰ ਦੀ ਮੌਸਮੀ ਜਾਣਕਾਰੀ ਦੇਣ ਲਈ ਪ੍ਰੋਜੈਕਟ ਦੋ ਤਹਿਤ 9 ਯੰਤਰ ਸਥਾਪਿਤ ਕੀਤੇ ਗਏ ਹਨ | ਡਾ. ਵਿਸ਼ਾਲ ਬੈਕਟਰ ਨੇ ਇਸ ਸਮਾਗਮ ਦਾ ਸੰਚਾਲਨ ਕੀਤਾ | ਮੌਸਮ ਵਿਗਿਆਨੀ ਡਾ. ਪ੍ਰਭਜਯੋਤ ਕੌਰ ਸਿੱਧੂ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਲੁਧਿਆਣਾ 'ਚ 15 ਜੂਨ ਤੋਂ 30 ਸਤੰਬਰ ਤੱਕ 24 ਘੰਟੇ ਹੜ੍ਹ ਐਮਰਜੈਂਸੀ ਲਈ ਕੰਟਰੋਲ ਰੂਮ ਰਹਿਣਗੇ ਕਾਰਜਸ਼ੀਲ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।