28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਇਆਲੀ ਅਤੇ ਸ਼ਿਵਾਲਿਕ ਗੁਰਦੁਆਰਾ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਹੋਏ ਨਤਮਸਤਕ <br/>

ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਸਮੇਂ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 10-06-2026
ਇਆਲੀ/ਥਰੀਕੇ, 9 ਜੂਨ (ਮਨਜੀਤ ਸਿੰਘ ਦੁੱਗਰੀ)-ਅੱਜ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਹਲਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਹਜ਼ਾਰਾਂ ਸਾਥੀਆਂ ਸਮੇਤ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦਾਂ ਤੋਂ ਬਾਅਦ ਉਹ ਬਾਗੀ ਧੜੇ ਵਿਚ ਸ਼ਾਮਿਲ ਹੋ ਗਏ ਸਨ | ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅਤੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਤਾਲਮੇਲ ਕਮੇਟੀ ਦਾ ਕਨਵੀਨਰ ਲਗਾਇਆ ਗਿਆ ਸੀ | ਇਸ ਕਮੇਟੀ ਵਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ, ਪਰ ਕਈ ਮੂਲ ਸਿਧਾਂਤਾਂ 'ਤੇ ਸਹਿਮਤੀ ਨਾ ਹੋਣ ਕਰਕੇ ਉਨ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ | ਇਸ ਮੌਕੇ ਇਆਲੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਹ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਭਲਾਈ ਵਾਸਤੇ ਝੂਝਣ ਵਾਲੀ ਪਾਰਟੀ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਅਰਦਾਸ ਬੇਨਤੀ ਕਰਨ ਲਈ ਆਪਣੇ ਸਾਥੀਆਂ ਸਮੇਤ ਗੁਰੂ ਘਰ ਪਹੁੰਚੇ ਹਨ |

ਪਿਛਲੀ ਖ਼ਬਰ 1984 ਦੇ ਯੋਧਿਆਂ ਨੂੰ ਜੀਵਤ ਰੱਖ ਰਹੀ ਹੈ ਦਮਦਮੀ ਟਕਸਾਲ-ਭਾਈ ਗਿੱਲ <br/> ਅਗਲੀ ਖ਼ਬਰ ਸੀਟੀ ਯੂਨੀਵਰਸਿਟੀ ਵਲੋਂ ਪੁਲਿਸ ਮੁਲਾਜ਼ਮਾਂ ਲਈ ਠੰਢੇ ਪਾਣੀ ਤੇ ਲੱਸੀ ਦੀ ਸੇਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।