25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਿਰਮਲ ਪੈਲੇਸ ਡਾਬਾ ਦੇ ਸਾਹਮਣੇ ਜਾਂਦੀ ਸੜਕ ਦੀ ਹਾਲਤ ਖਸਤਾ <br/>

ਅਜੀਤ ਡੈਸਕ 11-06-2026
ਡਾਬਾ ਲੁਹਾਰਾ, 10 ਜੂਨ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਸਥਾਨਕ ਨਿਰਮਲ ਪੈਲੇਸ ਡਾਬਾ ਦੇ ਸਾਹਮਣੇ, ਏ.ਟੀ. ਰੋਡ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਤੇ ਅੱਤ ਮੰਦੀ ਹਾਲਤ 'ਚ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਇਲਾਕੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ 'ਆਪ' ਸਰਕਾਰ ਵਲੋਂ ਜ਼ੋਰ ਸ਼ੋਰ ਨਾਲ ਪ੍ਰਚਾਰਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਰਾਜ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ, ਜਦ ਕਿ ਹਕੀਕਤ ਵਿਚ ਜ਼ਮੀਨੀ ਪੱਧਰ 'ਤੇ ਕਿਤੇ ਵੀ ਵਿਕਾਸ ਕਾਰਜ ਨਾ ਦੀ ਕੋਈ ਚੀਜ਼ ਨਜ਼ਰ ਨਹੀਂ ਆਉਂਦੀ | ਇਲਾਕੇ ਦੀਆਂ ਸੜਕਾਂ 'ਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ, ਜੋ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਦਰਸਾ ਰਹੇ ਹਨ | ਇਲਾਕਾ ਵਾਸੀਆਂ ਨੇ ਕਿਹਾ ਕਿ ਇਲਾਕੇ ਦੇ ਚੁਣੇ ਹੋਏ ਨੁਮਾਇੰਦੇ ਵੀ ਅੱਖਾਂ ਬੰਦ ਕਰਕੇ ਇਸ ਰੋਡ ਉੱਪਰੋਂ ਦਿਨ ਵਿਚ ਪਤਾ ਨਹੀਂ ਕਿੰਨੀ ਵਾਰ ਆਉਂਦੇ-ਜਾਂਦੇ ਹਨ, ਪਰ ਉਨ੍ਹਾਂ ਨੂੰ ਸਾਡੀਆਂ ਦੁੱਖ-ਤਕਲੀਫ਼ਾਂ ਦਾ ਕੋਈ ਅਹਿਸਾਸ ਨਹੀਂ | ਲੋਕਾਂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ 'ਚ ਚਾਰ ਕਣੀਆਂ ਪੈਣ ਨਾਲ ਸੜਕ 'ਤੇ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਟੋਇਆਂ ਦਾ ਪਤਾ ਨਹੀਂ ਲੱਗਦਾ ਤੇ ਕਈ ਵਾਰ ਇਸ ਸੜਕ ਉੱਪਰ ਕਈ ਹਾਦਸੇ ਵੀ ਹੋ ਚੁੱਕੇ ਹਨ | ਇਲਾਕਾ ਵਾਸੀਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੜਕ ਨੂੰ ਜਲਦੀ ਬਣਾਇਆ ਜਾਵੇ |
ਕੀ ਕਹਿਣਾ ਕਾਂਗਰਸ ਦੇ ਹਰਵਿੰਦਰ ਸਿੰਘ ਕਲੇਰ ਦਾ
ਇਸ ਸਬੰਧੀ ਜਦੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਅਤੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਕਲੇਰ ਨਾਲ ਇਸ ਸੜਕ ਸੰਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਲਕੇ ਦੀਆਂ ਤਕਰੀਬਨ ਸਾਰੀਆਂ ਸੜਕਾਂ ਦਾ ਬੁਰਾ ਹਾਲ ਹੈ | ਸਬ ਤੋਂ ਜ਼ਿਆਦਾ ਡਾਬਾ ਲੁਹਾਰਾ ਰੋਡ ਦਾ ਮੰਦਾ ਹਾਲ ਹੈ | ਡਾਬਾ ਲੁਹਾਰਾ ਰੋਡ 'ਤੇ ਜਾਂਦੇ ਹਰੇਕ ਵਾਹਨ ਦੇ ਨੱਟ ਬੋਲਟ ਹੀ ਖੁੱਲ ਜਾਂਦੇ ਹਨ | ਕਲੇਰ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸਿਰਫ਼ ਵੱਡੇ-ਵੱਡੇ ਬੋਰਡ ਲਗਾ ਕੇ ਅਤੇ ਇਸ਼ਤਿਹਾਰਾਂ 'ਚ ਇਸ਼ਤਿਹਾਰ ਦੇ ਕੇ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਦ ਕਿ ਹਕੀਕਤ ਵਿਚ ਕਿਤੇ ਵੀ ਕੋਈ ਸੜਕ ਨਹੀਂ ਬਣ ਰਹੀ | ਉਨ੍ਹਾਂ ਕਿਹਾ ਕਿ ਜਨਤਾ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੀ ਹੈ ਤੇ 2027 ਵਿਚ ਕਾਂਗਰਸ ਸਰਕਾਰ ਬਣਨ 'ਤੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਵਧੀਆ ਬਣਾਇਆ ਜਾਵੇਗਾ |

ਪਿਛਲੀ ਖ਼ਬਰ ਸਰਕਾਰ ਨਾਲ ਜਥੇਬੰਦੀ ਦੀ ਪੈਨਲ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ, ਧਰਨਾ ਚੁੱਕਣ ਉਪਰੰਤ ਬੱਸ ਸਰਵਿਸ ਕੀਤੀ ਮੁੜ ਬਹਾਲ <br... ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ 3 ਦਿਨਾਂ ਸਾਲਾਨਾ ਗੁਰਮਤਿ ਸੰਗੀਤ ਕਾਰਜਸ਼ਾਲਾ 2026 ਦੀ ਆਰੰਭਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।