ਲੁਧਿਆਣਾ, 10 ਜੂਨ (ਜਤਿੰਦਰ ਭੰਬੀ)ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵਲੋਂ 2026-27 ਦਾ ਬਜਟ ਪੇਸ਼ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਗਿਆ ਕਿ 2026-27 ਦਾ ਬਜਟ ਪਾਸ ਹੋਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜੋ ਕਿ ਕਰੀਬ 46 ਕਰੋੜ ਰੁਪਏ ਹੈ | ਉਨ੍ਹਾਂ ਦੱਸਿਆ ਕਿ ਜਿਵੇਂ ਹੀ ਸਾਲ 2026-27 ਦਾ ਬਜਟ ਪਾਸ ਹੋ ਕੇ ਆਉਂਦਾ ਹੈ ਮੰਡੀ ਦੇ ਰੁਕੇ ਹੋਏ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ | ਇਸੇ ਲੜੀ ਤਹਿਤ ਵੱਖ ਵੱਖ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਹੋਰ ਵਿਕਾਸ ਪ੍ਰੋਜੈਕਟ ਨੇਪਰੇ ਚਾੜ੍ਹੇ ਜਾਣਗੇ | ਇਸ ਮੌਕੇ ਲੇਖਾਕਾਰ ਦੀਪਕ ਸਿੰਗਲਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ |