ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਖੱਤਰੀ ਅਰੋੜਾ ਵੈੱਲਫੇਅਰ ਬੋਰਡ, ਪੰਜਾਬ ਦੇ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਅਦਿਲ ਅਹਿਮਦ ਖ਼ਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਮੈਂਬਰਾਂ ਦੀ ਇਕ ਵਧੀਆ ਟੀਮ ਉਨ੍ਹਾਂ ਨੂੰ ਦਿੱਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਬਸੰਤ ਨੇ ਕਿਹਾ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਸਾਰੇ ਮੈਂਬਰ ਹੀ ਸੂਝਵਾਨ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਉਹ ਇਨ੍ਹਾਂ ਬੋਰਡ ਮੈਂਬਰਾਂ ਦੀ ਮੀਟਿੰਗ ਬੁਲਾਉਣਗੇ | ਉਨ੍ਹਾਂ ਦੱਸਿਆ ਕਿ ਖੱਤਰੀ ਅਰੋੜਾ ਬਰਾਦਰੀ ਨਾਲ ਸੰਬੰਧਿਤ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਚੇਅਰਮੈਨ ਦੇ ਤੌਰ 'ਤੇ ਉਹ ਪੂਰੀ ਪੰਜਾਬ ਟੀਮ ਨਾਲ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪੰਜਾਬ ਵਿਚ ਅਰੋੜਾ-ਖੱਤਰੀ ਭਾਈਚਾਰੇ ਨੂੰ ਅੱਗੇ ਲਿਜਾਣ ਅਤੇ ਸਰਕਾਰ ਦੇ ਕੰਮਾਂ ਵਿਚ ਯੋਗਦਾਨ ਦੇਣ ਲਈ ਵਚਨਬੱਧ ਹਨ | ਸ਼੍ਰੀ ਬਸੰਤ ਨੇ ਬੋਰਡ ਵਿਚ ਨਵੇਂ ਨਿਯੁਕਤ ਕੀਤੇ ਗਏ ਸਾਰੇ ਜ਼ਿਲ੍ਹਾ ਚੇਅਰਮੈਨ, ਜ਼ਿਲ੍ਹਾ ਉਪ-ਚੇਅਰਮੈਨ ਅਤੇ ਸਟੇਟ ਮੈਂਬਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ |