ਲੁਧਿਆਣਾ, 10 ਜੂਨ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ 12 ਸਾਲਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਪੰਜਾਬ ਭਾਜਪਾ ਦੇ ਸਹਿ ਪ੍ਰਭਾਰੀ ਨਰਿੰਦਰ ਸਿੰਘ ਰੈਣਾ ਅਤੇ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ | ਇਸ ਮੌਕੇ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਅਤੇ ਲੋਕ ਭਲਾਈ ਦੇ ਖੇਤਰ ਵਿਚ ਕਈ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਨਰਿੰਦਰ ਸਿੰਘ ਰੈਣਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫ਼ੈਸਲਿਆਂ ਨਾਲ ਸਮਾਜ ਦੇ ਹਰ ਵਰਗ ਨੰੂ ਲਾਭ ਪਹੁੰਚਿਆ ਹੈ ਅਤੇ ਭਾਰਤ ਵਿਸ਼ਵ ਪੱਧਰ 'ਤੇ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ | ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਸ਼ਰਮਾ, ਦੀਪਕ ਜੌਹਰ, ਯਸ਼ਪਾਲ ਚੌਧਰੀ, ਹਿਮਾਂਸ਼ੂ ਕਾਲੜਾ, ਅਮਿਤ ਮਿੱਤਲ, ਗੁਰਦੀਪ ਸਿੰਘ ਨੀਟੂ, ਸਤਨਾਮ ਸੇਠੀ, ਕਪਿਲ ਕਤਿਆਲ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ |