21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਵਾਲਾ ਦਾ ਕਾਰੋਬਾਰ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਕਾਬੂ <br/>

ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਹਵਾਲਾ ਦਾ ਕਾਰੋਬਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਕਾਰੋਬਾਰੀ ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦਰਸ਼ਨ ਨਾਲ ਲੂਥਰਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਵੈਸਟਰਨ ਯੂਨੀਅਨ ਫਰਮ ਲਈ ਕੰਮ ਕਰਦਾ ਹੈ ਅਤੇ ਇਸ ਦੀ ਆੜ ਵਿਚ ਕਥਿਤ ਦੋਸ਼ੀ ਹਵਾਲਾ ਦਾ ਕਾਰੋਬਾਰ ਕਰਕੇ ਸਰਕਾਰ ਨੂੰ ਵੱਡੇ ਪੱਧਰ 'ਤੇ ਟੈਕਸ ਦਾ ਨੁਕਸਾਨ ਪਹੁੰਚਾ ਰਿਹਾ ਸੀ | ਸੂਚਨਾ ਮਿਲਣ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ 2 ਲੱਖ 51 ਹਜ਼ਾਰ 600 ਦੀ ਭਾਰਤੀ ਕਰੰਸੀ, ਚਾਰ ਹਜ਼ਾਰ ਮਲੇਸ਼ੀਅਨ ਕਰੰਸੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ 'ਤੇ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ 'ਚ ਲੈ ਲਏ ਹਨ ਅਤੇ ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਅਜਿਹਾ ਧੰਦਾ ਕਰ ਰਿਹਾ ਸੀ |

ਪਿਛਲੀ ਖ਼ਬਰ ਘਰ ਨੂੰ ਅੱਗ ਲਗਾ ਕੇ ਸਾੜਨ ਦੇ ਮਾਮਲੇ 'ਚ ਪੁੱਤਰ ਕਾਬੂ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਦੀ ਵੱਡੀ ਲਾਪ੍ਰਵਾਹੀ, ਸਿਹਤਮੰਦ ਵਿਅਕਤੀ ਨੂੰ ਨਸ਼ੇੜੀਆਂ ਦੀ ਸੂਚੀ 'ਚ ਕੀਤਾ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।